ਹਰਮਨਪ੍ਰੀਤ ਸਿੰਘ ਪ੍ਰਿੰਸ ਵਲੋਂ ਆਪਣੇ ਵੱਡੀ ਗਿਣਤੀ ਸਮਰਥਕਾਂ ਦੇ ਨਾਲ ਚੋਣ ਪ੍ਰਚਾਰ

ਐਸ.ਏ.ਐਸ ਨਗਰ, 29 ਜਨਵਰੀ (ਸ.ਬ.) ਨਗਰ ਨਿਗਮ ਦੀ ਚੋਣ ਸੰਬੰਧੀ ਵਾਰਡ ਨੰਬਰ 2 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸz. ਹਰਮਨਪ੍ਰੀਤ ਸਿੰਘ ਪ੍ਰਿੰਸ ਵਲੋਂ ਆਪਣੇ ਵੱਡੀ ਗਿਣਤੀ ਸਮਰਥਕਾਂ ਦੇ ਨਾਲ ਵੋਟਰਾਂ ਦੇ ਘਰੋ ਘਰੀ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਆਪਣੇ ਲਈ ਵੋਟਾਂ ਮੰਗੀਆਂ ਗਈਆਂ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਬੇਟੇ ਸz. ਸਿਮਰਨਜੀਤ ਸਿੰਘ ਚੰਦੂਮਾਜਰਾ ਵੀ ਉਹਨਾਂ ਦੇ ਨਾਲ ਸ਼ਾਮਿਲ ਹੋਏ।

ਇਸ ਮੌਕੇ ਸz. ਪ੍ਰਿੰਸ ਨੇ ਕਿਹਾ ਕਿ ਉਹ ਆਪਣੇ ਪਿਛਲੇ ਕੰਮਾਂ ਦੇ ਆਧਾਰ ਤੇ ਵਸਨੀਕਾਂ ਦੀਆਂ ਵੋਟਾਂ ਮੰਗ ਰਹੇ ਹਨ। ਉਹਨਾਂ ਕਿਹਾ ਕਿ ਇਹ ਪੂਰਾ ਖੇਤਰ ਉਹਨਾਂ ਦਾ ਆਪਣਾ ਪਰਿਵਾਰ ਹੈ ਅਤੇ ਵਾਰਡ ਦੇ ਵਸਨੀਕਾਂ ਨਾਲ ਉਹਨਾਂ ਦੇ ਨਿੱਜੀ ਅਤੇ ਪਰਿਵਾਰਕ ਸੰਬੰਧ ਹਨ।

ਸz. ਪ੍ਰਿੰਸ ਜੋ ਇਸਤੋਂ ਪਹਿਲਾਂ ਵੀ ਲਗਾਤਾਰ ਤਿੰਨ ਵਾਰ ਕੌਂਸਲਰ ਬਣ ਚੁੱਕੇ ਹਨ ਨੇ ਕਿਹਾ ਕਿ ਉਹਨਾਂ ਦਾ ਇੱਕੋ ਇੱਕ ਏਜੰਡਾਂ ਵਾਰਡ ਦਾ ਸਰਬਪੱਖੀ ਵਿਕਾਸ ਹੈ ਅਤੇ ਪਿਛਲੇ ਸਮੇਂ ਦੌਰਾਨ ਉਹਨਾਂ ਨੇ ਵਾਰਡ ਵਾਸੀਆਂ ਵਲੋਂ ਦਿੱਤੇ ਸੁਝਾਵਾਂ ਦੇ ਅਨੁਸਾਰ ਹੀ ਵਾਰਡ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਵਾਰਡ ਵਾਸੀਆਂ ਦਾ ਭਰਪੂਰ ਪਿਆਰ ਅਤੇ ਅਸ਼ੀਰਵਾਦ ਮਿਲ ਰਿਹਾ ਹੈ ਅਤੇ ਵਾਰਡ ਵਾਸੀਆਂ ਦਾ ਇਹ ਪਿਆਰ ਹੀ ਉਹਨਾਂ ਦੀ ਸਭਤੋਂ ਵੱਡੀ ਤਾਕਤ ਹੈ।

Leave a Reply

Your email address will not be published. Required fields are marked *