ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਹਸਪਤਾਲ ਤੋਂ ਮਿਲੀ ਛੁੱਟੀ


ਗੁਰੂਗ੍ਰਾਮ, 30 ਦਸੰਬਰ (ਸ.ਬ.) ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਜਿਕਰਯੋਗ ਹੈ ਕਿ ਕੋਰੋਨਾ ਪੀੜਤ ਹੋਣ ਨਾਲ ਅਨਿਲ ਵਿਜ ਦੀ ਸਿਹਤ ਜ਼ਿਆਦਾ ਵਿਗੜ ਗਈ ਸੀ। ਉਨ੍ਹਾਂ ਨੂੰ ਪੀ.ਜੀ.ਆਈ. ਰੋਹਤਕ ਤੋਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਭੇਜਿਆ ਗਿਆ ਸੀ। ਇਸ ਤੋਂ ਪਹਿਲਾਂ ਅੰਬਾਲਾ ਹਸਪਤਾਲ ਤੋਂ ਗ੍ਰਹਿ ਮੰਤਰੀ ਅਨਿਲ ਵਿਜ ਪੀ.ਜੀ.ਆਈ. ਰੋਹਤਕ ਰੈਫਰ ਕੀਤਾ ਗਿਆ ਸੀ। ਉਹਨਾਂ ਦੇ ਫ਼ੇਫੜੇ ਵਿੱਚ ਇਨਫੈਕਸ਼ਨ ਸੀ। 20 ਨਵੰਬਰ ਨੂੰ ਅਨਿਲ ਵਿਜ ਨੇ ਕੋਰੋਨਾ ਦੀ ਵੈਕਸੀਨ ‘ਕੋਵੈਕਸੀਨ’ ਦੀ ਪਹਿਲੀ ਡੋਜ਼ ਲਗਵਾਈ ਸੀ। 5 ਦਸੰਬਰ ਨੂੰ ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਸੀ ਕਿ ਉਹ ਵੈਕਸੀਨ ਲੈਣ ਤੋਂ ਬਾਅਦ ਵੀ ਕੋਰੋਨਾ ਪਾਜ਼ੇਟਿਵ ਹੋ ਗਏ।
ਇਸ ਤੋਂ ਬਾਅਦ ਇਸ ਮਾਮਲੇ ਵਿੱਚ ਸਿਹਤ ਮੰਤਰਾਲਾ ਨੂੰ ਸਫ਼ਾਈ ਦੇਣੀ ਪਈ ਸੀ। ਵਿਜ ਨੂੰ ਭਾਰਤ ਬਾਇਓਟੇਕ ਅਤੇ ਆਈ.ਸੀ. ਐਮ.ਆਰ. ਵਲੋਂ ਵਿਕਸਿਤ ਕੀਤੀ ਜਾ ਰਹੀ ਕੋਵੈਕਸੀਨ ਦੀ ਡੋਜ਼ ਦਿੱਤੀ ਗਈ ਸੀ। ਬਾਅਦ ਵਿੱਚ ਖ਼ੁਦ ਵਿਜ ਨੇ ਕਿਹਾ ਸੀ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਕੋਰੋਨਾ ਦੀ ਵੈਕਸੀਨ ਦੂਜਾ ਡੋਜ਼ ਲੈਣ ਦੇ ਲਗਭਗ 14 ਦਿਨਾਂ ਬਾਅਦ ਕੰਮ ਕਰਨਾ ਸ਼ੁਰੂ ਕਰਦੀ ਹੈ। ਵੈਕਸੀਨ ਦੀ ਦੂਜੀ ਡੋਜ਼ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਲਗਾਈ ਜਾਂਦੀ ਹੈ, ਜਿਸ ਦੇ 14 ਦਿਨਾਂ ਬਾਅਦ ਹੀ ਸਰੀਰ ਵਿੱਚ ਐਂਟੀਬਾਡੀਜ਼ ਵਿਕਸਿਤ ਹੁੰਦੇ ਹਨ। ਉਦੋਂ ਕੋਰੋਨਾ ਤੋਂ ਸੁਰੱਖਿਆ ਮਿਲ ਪਾਉਂਦੀ ਹੈ। ਯਾਨੀ ਕਿ ਇਸ ਪੂਰੀ ਪ੍ਰਕਿਰਿਆ ਵਿੱਚ 42 ਤੋਂ 45 ਦਿਨ ਦਾ ਸਮਾਂ ਲੱਗਦਾ ਹੈ। ਇਸ ਵਿਚ ਵੈਕਸੀਨ ਤੋਂ ਕੋਈ ਸੁਰੱਖਿਆ ਨਹੀਂ ਮਿਲਦੀ ਹੈ।
ਟਕਰੀ ਬਾਰਡਰ ਤੇ ਚੱਲ ਰਹੇ ਕਿਸਾਨ ਸੰਘਰਸ਼ ਵਿੱਚ ਸ਼ਾਮਿਲ ਇੱਕ ਹੋਰ ਨੌਜਵਾਨ ਦੀ ਮੌਤ
ਬੁਢਲਾਡਾ, 30 ਦਸੰਬਰ (ਸ.ਬ.) ਕਿਸਾਨ ਅੰਦੋਲਨ ਵਿੱਚ ਸ਼ਾਮਲ ਪਿੰਡ ਭਾਦੜਾ ਦੇ ਨੌਜਵਾਨ ਕਿਸਾਨ ਦੀ ਅਣਪਛਾਤੇ ਵਾਹਨ ਵਲੋਂ ਫੇਟ ਮਾਰਨ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ ਜਗਸੀਰ ਸਿੰਘ (31) ਵਾਸੀ ਭਾਦੜਾ ਟਿਕਰੀ ਬਾਰਡਰ ਤੋਂ ਨਜਦੀਕ ਪਕੋੜਾ ਚੌਕ ਵਿਖੇ ਸੜਕ ਪਾਰ ਕਰ ਰਿਹਾ ਸੀ ਕਿ ਅਚਾਨਕ ਤੇਜ਼ ਰਫਤਾਰ ਅਣਪਛਾਤੇ ਵਾਹਨ ਵਲੋਂ ਉਕਤ ਨੌਜਵਾਨ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਜਗਸੀਰ ਸਿੰਘ ਦੀ ਮੌਕੇ ਤੇ ਮੌਤ ਹੋ ਗਈ।

Leave a Reply

Your email address will not be published. Required fields are marked *