ਹਰਿਆਣਾ ਵਿੱਚ ਅਧਿਆਪਕ ਦੀ ਗੋਲੀਆਂ ਮਾਰ ਕੇ ਹੱਤਿਆ

ਨਾਰਾਇਣਗੜ੍ਹ, 9 ਜੁਲਾਈ (ਸ.ਬ.) ਹਰਿਆਣਾ ਦੇ ਨਾਰਾਇਣਗੜ੍ਹ ਦੇ ਪਿੰਡ ਵੜਾ ਦੇ ਰਹਿਣ ਵਾਲੇ ਇੱਕ ਅਧਿਆਪਕ ਦੀ ਅੱਜ ਸਵੇਰੇ ਮੋਟਰਸਾਈਕਲ ਤੇ ਸਵਾਰ ਹੋ ਕੇ ਗਨੋਲੀ ਪਿੰਡ ਵਿੱਚ ਡਿਊਟੀ ਕਰਨ ਜਾ ਰਿਹਾ ਸੀ| ਇਸ ਦੌਰਾਨ ਪਿੰਡ ਬਾਕਰਪੁਰ ਦੇ ਨਜ਼ਦੀਕ ਅਣਪਛਾਤੇ ਹਮਲਾਵਰਾਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ| ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ| ਪੁਲੀਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ|

Leave a Reply

Your email address will not be published. Required fields are marked *