ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸਰਹੱਦਾਂ ਸੀਲ ਕਰਨਾ ਮੰਦਭਾਗਾ : ਢੀਂਡਸਾ


ਚੰਡੀਗੜ੍ਹ, 25 ਨਵੰਬਰ (ਸ.ਬ.) ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ 26-27 ਨਵੰਬਰ ਦੇ ਦਿੱਲੀ ਚੱਲੋ ਅੰਦੋਲਨ  ਨੂੰ ਰੋਕਣ ਲਈ ਹਰਿਆਣਾ ਦੀਆਂ ਸਰਹੱਦਾਂ ਸੀਲ ਕਰਨ ਦੀ ਕਾਰਵਾਈ ਦੀ  ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿੱਚ                ਨਿਖੇਧੀ ਕੀਤੀ ਹੈ|
ਇੱਥੇ ਜਾਰੀ ਇਕ ਬਿਆਨ ਵਿੱਚ ਉਹਨਾਂ  ਕਿਹਾ ਕਿ ਹਰਿਆਣਾ ਪੁਲੀਸ ਵੱਲੋਂ ਪੰਜਾਬ-ਹਰਿਆਣਾ ਸਰਹੱਦ ਨੂੰ ਸੀਲ ਕਰਨ ਨਾਲ ਇਹ ਸਪਸ਼ੱਟ ਹੋ ਗਿਆ ਕਿ ਹਰਿਆਣਾ ਦੀ ਭਾਜਪਾ ਸਰਕਾਰ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਇਸ਼ਾਰਿਆਂ ਤੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ| ਸ੍ਰ. ਢੀਂਡਸਾ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੀ ਫੜੋ-ਫੜੀ ਨੂੰ ਵੀ ਗੈਰਜਮਹੂਰੀ ਕਰਾਰ ਦਿੱਤਾ ਹੈ| ਉਨਾਂ ਕਿਹਾ ਕਿ ਹਰਿਆਣਾ ਪੁਲੀਸ ਨੇ ਜ਼ਮੀਨੀ ਪੱਧਰ ਤੇ ਜੁੜੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ| 
ਉਨ੍ਹਾ ਹੈਰਾਨੀ ਜ਼ਾਹਿਰ ਕੀਤੀ ਕਿ ਜਦੋਂ ਕਿਸਾਨ ਪਹਿਲਾਂ ਹੀ ਇਸ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਕਰਨ ਦਾ ਐਲਾਨ ਕਰ ਚੁੱਕੇ ਹਨ ਤਾਂ ਫ਼ਿਰ ਹਰਿਆਣਾ ਪੁਲੀਸ ਨੇ ਅਜਿਹਾ ਕਦਮ ਕਿਉ ਚੁੱਕਿਆ| ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਦੇਸ਼ ਵਿਆਪੀ ਅੰਦੋਲਨ ਹੈ, ਜਿਸ ਵਿੱਚ ਹਰਿਆਣਾ ਦੇ ਕਿਸਾਨ ਵੀ ਸ਼ਾਮਿਲ ਹਨ| ਇਸ ਅੰਦੋਲਨ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਖੁਦ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਲਹਿਰਾ ਤੋਂ ਵਿਧਾਇਕ ਸ੍ਰ. ਪਰਮਿੰਦਰ ਸਿੰਘ ਢੀਂਡਸਾ ਆਪਣੇ ਹੋਰ ਸਾਥੀਆਂ ਨਾਲ ਅੰਦੋਲਨ ਦਾ ਹਿੱਸਾ ਬਣ ਰਹੇ ਹਨ|

Leave a Reply

Your email address will not be published. Required fields are marked *