ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਨਸਭਾ ਦੀ ਅਨੁਮਾਨ ਕਮੇਟੀ ਦੇ ਮੈਂਬਰ ਨਾਮਜ਼ਦ

ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਨਸਭਾ ਦੀ ਅਨੁਮਾਨ ਕਮੇਟੀ ਦੇ ਮੈਂਬਰ ਨਾਮਜ਼ਦ
ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ਾ ਦੇਣ ਉਪਰੰਤ ਸਪੀਕਰ ਵੱਲੋਂ ਕੀਤੀ ਗਈ ਨਾਮਜ਼ਦਗੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜੂਨ (ਸ.ਬ.) ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਪੁੱਤਰ ਅਤੇ ਵਿਧਾਨ ਸਭਾ ਹਲਕਾ ਸਨੌਰ ਤੋਂ ਐਮ.ਐਲ.ਏ. ਹਰਵਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਪੰਜਾਬ ਵਿਧਾਨ ਸਭਾ ਦੀ ਸਾਲ 2017-18 ਲਈ ਅਨੁਮਾਨ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ|
ਦੱਸਣਯੋਗ ਹੈ ਕਿ ਇਸ ਅਨੁਮਾਨ ਕਮੇਟੀ ਦੇ ਮੈਂਬਰ ਇਸ ਤੋਂ ਪਹਿਲਾਂ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਐਮ.ਐਲ.ਏ. ਸ੍ਰ. ਸੁਖਬੀਰ ਸਿੰਘ ਬਾਦਲ ਸਨ| ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ 25 ਮਈ ਨੂੰ ਮੈਂਬਰ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ| ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਮਾਨਯੋਗ ਸਪੀਕਰ ਵੱਲੋਂ ਐਮ.ਐਲ.ਏ. ਹਰਵਿੰਦਰਪਾਲ ਸਿੰਘ ਚੰਦੂਮਾਜਰਾ ਨੂੰ (30 ਮਈ 2017 ਨੂੰ ) ਅਨੁਮਾਨ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ| ਉਨ੍ਹਾਂ ਨੂੰ ਸਾਲ 2017-18 ਦੇ ਬਾਕੀ ਰਹਿੰਦੇ ਕਾਰਜਕਾਲ ਲਈ ਮੈਂਬਰ ਨਾਮਜ਼ਦ ਕੀਤਾ ਗਿਆ ਹੈ|

Leave a Reply

Your email address will not be published. Required fields are marked *