ਹਰਿੰਦਰ ਖਹਿਰਾ ਨੂੰ ਅਕਾਲੀ ਦਲ ਹਲਕਾ ਮੁਹਾਲੀ ਦੇ ਪ੍ਰਚਾਰ ਵਿੰਗ ਦਾ ਇੰਚਾਰਜ ਲਾਇਆ

ਐਸ.ਏ.ਐਸ.ਨਗਰ, 17 ਦਸੰਬਰ (ਸ.ਬ.) ਸ੍ਰ. ਹਰਿੰਦਰ ਸਿੰਘ ਖਹਿਰਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਪ੍ਰਚਾਰ ਵਿੰਗ ਦਾ ਇੰਚਾਰਜ ਬਣਾਇਆ ਗਿਆ ਹੈ| ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੀ ਜ਼ਿਲ੍ਹਾ ਸ਼ਹਿਰੀ ਇਕਾਈ ਦੇ ਪ੍ਰਧਾਨ ਸ੍ਰ.ਪਰਮਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਨਿਯੁਕਤੀ ਪਾਰਟੀ ਦੇ ਮੁਖ ਦਫਤਰ ਵੱਲੋਂ ਕੀਤੀ ਹੈ| ਸ੍ਰ.ਖਹਿਰਾ ਨੇ ਇਸ ਮੌਕੇ ਕਿਹਾ ਕਿ ਪਾਰਟੀ ਵੱਲੋਂ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ|

Leave a Reply

Your email address will not be published. Required fields are marked *