ਹਰੀ ਸਿੰਘ ਨਲੂਆ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐਸ ਏ ਐਸ ਨਗਰ, 5 ਮਾਰਚ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਸ੍ਰ. ਹਰੀ ਸਿੰਘ ਨਲੂਆ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਪਗੜਾਨੇ ਵਾਲਿਆਂ ਦੇ ਪੰਥਕ ਕਵੀਸ਼ਰੀ ਜੱਥੇ ਨੇ ਸਿੱਖ ਕੌਮ ਦੇ ਮਹਾਨ ਜਰਨੇਲ ਸ੍ਰ. ਹਰੀ ਸਿੰਘ ਨਲੂਆ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਉਨਾਂ ਦੁਆਰਾ ਕਾਬਲ, ਕੰਧਾਰ, ਅਫਗਾਨਿਸਤਾਨ ਤਕ ਵਿੱਖੇ ਖਾਲਸਾਈ ਝੰਡਾ ਲਹਿਰਾTਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ| ਸ਼ੇਰੇ ਪੰਜਾਬ ਕਵਿਸ਼ਰੀ ਜਥੇ ਨੇ ਸ੍ਰ. ਹਰੀ ਸਿੰਘ ਨਲੂਆ ਦੁਆਰਾ ਜਮਰੋਦ ਦਾ ਕਿਲਾ ਫਤਿਹ ਕਰਨ ਦਾ ਪ੍ਰਸੰਗ ਅਤੇ ਉਨ੍ਹਾ ਦੁਆਰਾ ਸੰਨ 1837 ਵਿੱਚ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ|
ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਨਿਸ਼ਾਨ ਸਿੰਘ ਪਟਿਆਲਾ, ਭਾਈ ਜੁਝਾਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਧਰਮ ਸਿੰਘ ਮਾਹੀ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰ ਜੱਸ ਸੁਨਾ ਕੇ ਨਿਹਾਲ ਕੀਤਾ | ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ|
ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ | ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *