ਹਰੇਕ ਮਨੁੱਖ ਆਪਣੇ ਘਰ ਲਗਾਏ ਘੱਟੋ ਘੱਟ 2 ਰੁੱਖ : ਕੈਪਟਨ ਅਮਰਿੰਦਰ

ਹਰੇਕ ਮਨੁੱਖ ਆਪਣੇ ਘਰ ਲਗਾਏ ਘੱਟੋ ਘੱਟ 2 ਰੁੱਖ : ਕੈਪਟਨ ਅਮਰਿੰਦਰ
ਮੁਹਾਲੀ ਆਈਸਰ ਵਿਖੇ ਹੋਇਆ ‘ਮਿਸ਼ਨ ਤੰਦੁਰਸਤ ਪੰਜਾਬ’ ਸਬੰਧੀ ਸੂਬਾ ਪੱਧਰੀ ਸਮਾਗਮ, ਮੁੱਖ ਮੰਤਰੀ ਨੇ ਬੂਟਾ ਲਗਾ ਕੇ ਕੀਤਾ ਉਦਘਾਟਨ
ਐਸ. ਏ. ਐਸ ਨਗਰ, 5 ਜੂਨ (ਸ.ਬ.) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰੇਕ ਵਿਅਕਤੀ ਨੂੰ ਆਪਣੇ ਘਰ ਵਿੱਚ ਘੱਟੋ-ਘੱਟ ਦੋ ਬੂਟੇ ਲਗਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਤੰਦਰੁਸਤ ਪੰਜਾਬ ਅਤੇ ਸ਼ੁੱਧ ਵਾਤਾਵਰਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ| ਮੁੱਖ ਮੰਤਰੀ ਅੱਜ ਇੱਥੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈਸਰ) ਵਿੱਚ ਮਿਸ਼ਨ ਤੰਦਰੁਸ਼ਤ ਪੰਜਾਬ ਦੀ ਰਸਮੀ ਸ਼ੁਰੂਆਤ ਮੌਕੇ ਆਯੋਜਿਤ ਸੂਬਾ ਮੰਤਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ| ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਆਈਸਰ ਦੇ ਵਿਹੜੇ ਵਿੱਚ ਇੱਕ ਚੰਦਨ ਦਾ ਬੂਟਾ ਲਗਾਇਆ| ਇਸ ਮੌਕੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਹੋਰਨਾਂ ਮਹਿਮਾਨਾਂ ਨੇ ਵੀ ਇੱਕ-ਇੱਕ ਬੂਟਾ ਲਗਾਇਆ|
ਕੈਪਟਨ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨੂੰ ਦੇਖਦੇ ਹੋਏ ਇਹ ਕਦਮ ਚੁੱਕੇ ਗਏ ਹਨ| ਉਨ੍ਹਾਂ ਪੰਜਾਬ ਵਾਸੀਆਂ ਨੂੰ ਭਵਿੱਖ ਵਿੱਚ ਕਿੱਕਰਾਂ, ਬੇਰੀਆਂ ਟਾਹਲੀਆਂ, ਕਾਠੇ ਅੰਬ ਅਤੇ ਨਿੰਮ ਦੇ ਬੂਟੇ ਲਗਾਉਣ ਲਈ ਪ੍ਰੇਰਿਆ|
ਮੁੱਖ ਮੰਤਰੀ ਨੇ ਕਿਹਾ ਕਿ ਖੇਤਾਂ ਵਿੱਚ ਨਿੰਮ ਦੇ ਬੂਟੇ ਲਗਾਉਣ ਨਾਲ ਖੇਤਾਂ ਵਿੱਚ ਖੜੀਆਂ ਫਸਲਾਂ ਤੇਲੀਆਂ ਦੇ ਹਮਲੇ ਤੋਂ ਬਚ ਸਕਣਗੀਆਂ| ਇਸ ਦੀ ਉਨ੍ਹਾਂ ਨੇ ਇੱਕ ਉਦਾਹਰਣ ਵੀ ਦਿੱਤੀ|
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫਲਾਂ ਅਤੇ ਸਬਜੀਆਂ ਦੀ ਵੱਧ ਪੈਦਾਵਾਰ ਲਈ ਕੀੜੇਮਾਰ ਦਵਾਈਆਂ ਦਾ ਛਿੜਕਾਅ ਮਨੁੱਖੀ ਸਿਹਤ ਲਈ ਹਾਨੀਕਾਰਕ ਹੈ| ਕਿਸਾਨਾਂ ਨੂੰ ਕੀੜੇ ਮਾਰ ਦਵਾਈਆਂ ਤੋਂ ਬਚਣਾ ਚਾਹੀਦਾ ਅਤੇ ਸਬੰਧਿਤ ਵਿਭਾਗਾਂ ਨੂੰ ਇਸ ਪਾਸੇ ਖਾਸ ਧਿਆਨ ਦੇਣਾ ਚਾਹੀਦਾ ਹੈ|
ਇਸ ਤੋਂ ਪਹਿਲਾਂ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿਹਾ ਕਿ ਜਦੋਂ ਤੱਕ ਮਨੁੱਖ ਸਿਹਤਮੰਦ ਨਹੀਂ ਹੁੰਦਾ ਉੱਨਾ ਚਿਰ ਪੰਜਾਬ ਤਰੱਕੀ ਨਹੀਂ ਕਰ ਸਕਦਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਈ ਤਰ੍ਹਾਂ ਦਾ ਪ੍ਰਦੂਸ਼ਣ ਵੱਧ ਰਿਹਾ ਹੈ| ਫੈਕਟਰੀਆਂ ਦਾ ਦੂਸ਼ਿਤ ਪਾਣੀ ਨਦੀਆਂ , ਨਾਲਿਆ ਵਿੱਚ ਪੈ ਰਿਹਾ ਹੈ ਇਸ ਨਾਲ ਹਵਾ ਪ੍ਰਦੂਸ਼ਣ ਫੈਲ ਗਿਆ ਹੈ| ਨਗਮ ਨਿਗਮਾਂ ਅਤੇ ਨਗਰ ਕੌਂਸਲਾਂ ਨੂੰ ਇਸ ਦੀ ਰੋਕਥਾਮ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ|
ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਇਸ ਸੀਜਨ ਵਿੱਚ ਜੰਗਲਾਤ ਵਿਭਾਗ ਵਲੋਂ 8 ਕਰੋੜ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ| ਇੱਕ ਲੱਖ ਬੂਟਾ ਕਿਸਾਨਾਂ ਨੂੰ ਖੇਤਾਂ ਵਿੱਚ ਲਗਾਉਣ ਲਈ ਦਿੱਤਾ ਗਿਆ|
ਸਮਾਗਮ ਦੀ ਸ਼ੁਰੂਆਤ ਮੌਕੇ ਵਾਤਾਵਰਨ ਵਿਭਾਗ ਦੇ ਸਕੱਤਰ ਰੌਸ਼ਨ ਸੰਕਰਾਚਾਰਿਆ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਮਿਸ਼ਨ ਤੰਦਰੁਸਤ ਪੰਜਾਬ’ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ|
ਵਾਤਾਵਰਨ ਪ੍ਰੇਮੀ ਬਾਬਾ ਸੇਵਾ ਸਿੰਘ ਨੇ ਵੀ ਮੰਚ ਤੇ ਪੰਜਾਬ ਸਰਕਾਰ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਕਈ ਸੁਝਾਅ ਦਿੱਤੇ| ਇਸ ਮੌਕੇ ਵਾਤਾਵਰਣ ਦੀ ਸ਼ੁੱਧਤਾ ਲਈ ਵਡਮੁੱਲਾ ਯੋਗਦਾਨ ਪਾਉਣ ਵਾਲੇ 13 ਵਿਅਕਤੀਆਂ ਨੂੰ ਇੱਕ ਇੱਕ ‘ਚੰਦਨ’ ਦਾ ਬੂਟਾ ਅਤ ਵਿਸ਼ੇਸ਼ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਸਮਾਗਮ ਨੂੰ ਮਿਸ਼ਨ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਵੀ ਸੰਬੋਧਨ ਕੀਤਾ|
ਇਸ ਮੌਕੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਐਸ ਐਸ ਪੀ ਕੁਲਦੀਪ ਸਿੰਘ ਚਾਹਲ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ, ਬੇਟਾ ਕੰਵਰਬੀਰ ਸਿੰਘ ਸਿੱਧੂ, ਵਾਤਾਵਰਨ ਪ੍ਰੇਮੀ ਨਰਿੰਦਰ ਸਿੰਘ ਕੰਗ, ਤੇਜਿੰਦਰ ਸਿੰਘ ਪੂਨੀਆਂ , ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਰਜਿੰਦਰ ਸਿੰਘ ਧਰਮਗੜ੍ਹ, ਮੋਹਨ ਸਿੰਘ ਬਠਲਾਣਾ, ਕੁਲਜੀਤ ਸਿੰਘ ਔਲਖ, ਧਰਮ ਸਿੰਘ ਸੈਣੀ ਅਤੇ ਕਾਗਰਸ ਦੇ ਕੌਲਸਰਾਂ ਸਮੇਤ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਹਾਜਰ ਸਨ|

Leave a Reply

Your email address will not be published. Required fields are marked *