ਹਰੇਕ ਵਰਗ ਦੇ ਵਿਕਾਸ ਲਈ ਵੱਡੇ ਕਾਰੋਬਾਰੀਆਂ ਨੂੰ ਮੁਹਾਲੀ ਲਿਆਂਦਾ ਜਾਵੇਗਾ : ਕੈਪਟਨ ਸਿੱਧੂ

ਐਸ ਏ ਐਸ ਨਗਰ, 14 ਜਨਵਰੀ (ਸ.ਬ.) ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਆਪਣੀ ਪ੍ਰਚਾਰ ਮੁਹਿੰਮ ਦੌਰਾਨ ਬੜਮਾਜਰਾ, ਟਰੱਕ ਯੂਨੀਅਨ ਦਾ ਦੌਰਾ ਕੀਤਾ| ਉਨ੍ਹਾਂ ਕਿਹਾ ਕਿ ਉਹ ਮੁਹਾਲੀ ਦੇ ਹਰੇਕ ਵਰਗ ਦੇ ਵਿਕਾਸ ਲਈ ਲਗਾਤਾਰ ਕੰਮ ਕਰਣਗੇ ਅਤੇ ਵੱਡੇ ਕਾਰੋਬਾਰੀ ਸਮੂਹਾਂ ਨੂੰ ਮੁਹਾਲੀ ਵਿੱਚ ਲੈ ਕੇ ਆਉਣਗੇ| ਇਸ ਦੌਰਾਨ ਬੜਮਾਜਰਾ ਅਤੇ ਬਾਲਮੀਕੀ ਕਲੋਨੀ ਤੇ ਟਰੱਕ ਯੂਨੀਅਨ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਉਨ੍ਹਾਂ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ| ਸ੍ਰੀ ਸਿੱਧੂ ਨੇ ਕਿਹਾ ਕਿ ਬਿਨ੍ਹਾਂ ਕਿਸੇ ਭੇਦ-ਭਾਵ ਸਮੁੱਚੇ ਇਲਾਕੇ ਦਾ ਵਿਕਾਸ ਕਰਵਾਉਣਾ ਹੀ ਉਨ੍ਹਾਂ ਦੀ ਪਹਿਲ  ਹੋਵੇਗੀ| ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਸਰਕਾਰ ਨੇ ਸਾਰੇ ਵਰਗਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਹਨ, ਜਿਨ੍ਹਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਵਾਇਆ ਜਾਵੇਗਾ|
ਇਸ ਮੌਕੇ ਜੱਗੂ, ਰਾਜੂ, ਜੀਵਾਗਮ, ਰਾਜੂ ਚੌਹਾਨ, ਪੂਰਨ ਲਾਲ, ਸੂਰਜਪਾਲ, ਹਰੀ ਪ੍ਰਸਾਦ, ਪ੍ਰੇਮ ਲਾਲ, ਗੱਜੂ ਚੱਪੜਚਿੜੀ, ਰਮੇਸ਼, ਧਰਮਵੀਰ, ਰਾਜਵੀਰ ਸਮੇਹ ਹੋਰ ਇਲਾਕਾ ਵਾਸੀ ਭਾਰੀ ਗਿਣਤੀ ਵਿੱਚ ਮੌਜੂਦ ਸਨ|
ਇਸੇ ਦੌਰਾਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਸਥਾਨਕ ਸੈਕਟਰ 71 ਦੇ ਪਾਰਕ ਵਿੱਚ ਆਰ.ਐਸ.ਮਾਨ ਅਤੇ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਰੱਖੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਿਤ ਕੀਤਾ| ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਦੀ ਬਿਹਤਰੀ ਤੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਵੱਲੋਂ 2500 ਕਰੋੜ ਰੁਪਏ ਖਰਚੇ ਗਏ ਹਨ, ਜਿਸ ਵਿੱਚ ਇੰਟਰਨੈਸ਼ਨਲ   ਏਅਰਪੋਰਟ ਤੋਂ ਲੈ ਕੇ ਏਸੀ ਬੱਸ ਅੱਡਾ, ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਸ਼ਾਮਲ ਹਨ| ਉਨ੍ਹਾਂ ਕਿਹਾ ਕਿ ਉਹ ਸਾਰੇ ਤਬਕਿਆਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣਗੇ| ਉੁਹਨਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਅਤੇ ਕਿੱਤਾਮੁਖੀ ਸਿਖਲਾਈ ਕੋਰਸਾਂ ਵਾਸਤੇ ਸੂਬੇ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਸਰਕਾਰ ਨੇ ਅਨੇਕਾਂ ਅਦਾਰਿਆਂ ਦੀ ਸਥਾਪਨਾ ਕੀਤੀ ਹੈ|
ਇਸ ਮੌਕੇ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮਨਮੋਹਨ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਿੱਧੂ ਪਿੱਛਲੇ ਲੰਮੇ ਅਰਸੇ ਤੋਂ ਹਲਕੇ ਦੇ ਲੋਕਾਂ ਨਾਲ ਜੁੜੇ ਹੋਏ ਹਨ|  ਉਨ੍ਹਾਂ ਕਿਹਾ ਕਿ ਅਕਾਲੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਲੋਕਾਂ ਦੀ ਭਲਾਈ ਲਈ ਵਿਸ਼ੇਸ਼ ਸਕੀਮਾਂ ਲਿਆਉਣ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਹੈ|
ਇਸ ਮੌਕੇ ਸੁਖਦੇਵ ਸਿੰਘ, ਹਰਮਨ ਪ੍ਰੀਤ ਸਿੰਘ, ਕਮਲਜੀਤ ਸਿੰਘ ਰੂਬੀ, ਸਤਵੀਰ ਸਿੰਘ ਧਨੋਆ (ਸਾਰੇ ਕੌਂਸਲਰ) ਅਤੇ ਸਥਾਨਕ ਲੋਕ ਹਾਜ਼ਰ ਸਨ |

Leave a Reply

Your email address will not be published. Required fields are marked *