ਹਲਕਾ ਤਲਵੰਡੀ ਸਾਬੋ ਦੇ 7 ਨੌਜਵਾਨ ਕਿਸਾਨ ਦਿੱਲੀ ਪੁਲੀਸ ਦੀ ਹਿਰਾਸਤ ਵਿੱਚ
ਤਲਵੰਡੀ ਸਾਬੋ, 29 ਜਨਵਰੀ (ਸ.ਬ.) ਗਣਤੰਤਰਤਾ ਦਿਵਸ ਸਮਾਗਮਾਂ ਮੌਕੇ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿੱਚ ਕੱਢੀ ਗਈ ਕਿਸਾਨ ਟਰੈਕਟਰ ਪਰੇਡ ਦੌਰਾਨ ਵਾਪਰੀਆਂ ਘਟਨਾਵਾਂ ਉਪਰੰਤ ਦਿੱਲੀ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਕਿਸਾਨਾਂ ਵਿਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਬੰਗੀ ਨਿਹਾਲ ਸਿੰਘ ਦੇ 7 ਨੌਜਵਾਨ ਕਿਸਾਨ ਵੀ ਸ਼ਾਮਿਲ ਹਨ। ਉਕਤ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਅਨੁਸਾਰ ਉਨ੍ਹਾਂ ਦੇ ਬੱਚਿਆਂ ਨੇ ਕੋਈ ਗਲਤ ਕੰਮ ਨਹੀਂ ਕੀਤਾ। ਉਨ੍ਹਾਂ ਨੂੰ ਫੜ ਕੇ ਗੰਭੀਰ ਧਾਰਾਵਾਂ ਤਹਿਤ ਝੂਠੇ ਪਰਚੇ ਦਰਜ਼ ਕਰ ਦਿੱਤੇ ਗਏ ਹਨ। ਪਰਿਵਾਰਾਂ ਨੇ ਸਾਰੇ ਨੌਜਵਾਨਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।