ਹਲਕਾ ਮੁਹਾਲੀ ਦੇ ਬੀ.ਸੀ. ਵਿੰਗ ਦੀ ਮੀਟਿੰਗ 24 ਨੂੰ

ਐਸ ਏ ਐਸ ਨਗਰ, 22 ਜਨਵਰੀ (ਸ.ਬ.) ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਕਾਲੀ ਦਲ ਦੇ ਵੱਖ ਵੱਖ ਵਿੰਗਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ| ਅਕਾਲੀ ਦਲ ਦੇ ਹਲਕਾ ਮੁਹਾਲੀ ਤੋਂ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ 24 ਜਨਵਰੀ ਨੂੰ ਮੁਹਾਲੀ ਦੇ ਫੇਜ਼ 3ਬੀ1 ਸਥਿਤ ਰਾਮਗੜ੍ਹੀਆ ਭਵਨ ਵਿਖੇ ਬੀ.ਸੀ. ਵਿੰਗ ਦੀ ਇੱਕ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਸ੍ਰ. ਹੀਰਾ ਸਿੰਘ ਗਾਬੜੀਆ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ| ਇਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਵਿਸ਼ੇਸ਼ ਤੌਰ ਤੇ ਪਹੁੰਚਣਗੇ|
24 ਜਨਵਰੀ ਨੂੰ ਹੋਣ ਵਾਲੀ ਇਸ ਮੀਟਿੰਗ ਦੀਆਂ ਤਿਆਰੀਆਂ ਲਈ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿਚ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਗੁਰਮੁਖ ਸਿੰਘ ਸੋਹਲ ਅਤੇ ਦਿਹਾਤੀ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਵੀ ਹਾਜ਼ਰ ਹੋਏ| ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਸਕੱਤਰ ਜਨਰਲ ਕਮਲਜੀਤ ਸਿੰਘ ਰੂਬੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਪਛੜੀਆਂ ਸ਼੍ਰੇਣੀਆਂ ਨੂੰ ਜੋ ਸਹੂਲਤਾਂ ਦਿੱਤੀਆਂ ਗਈਆਂ ਸਨ, ਉਹ ਕਾਂਗਰਸ ਸਰਕਾਰ ਨੇ ਆਉਂਦਿਆਂ ਹੀ ਬੰਦ ਕਰ ਦਿੱਤੀਆਂ ਹਨ| ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪਛੜੀਆਂ ਸ਼੍ਰੇਣੀਆਂ ਵੱਲੋਂ ਇਸੇ ਮੁੱਦੇ ਉਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ|
ਇਸ ਮੌਕੇ ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਗੁਰਮੁਖ ਸਿੰਘ ਸੋਹਲ ਅਤੇ ਦਿਹਾਤੀ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬੀ.ਸੀ. ਵਿੰਗ ਨੂੰ ਦਿੱਤੀਆਂ ਗਈਆਂ ਸਹੂਲਤਾਂ ਬੰਦ ਕੀਤੇ ਜਾਣ ਸਬੰਧੀ ਸ਼ਹਿਰਾਂ ਅਤੇ ਪਿੰਡਾਂ ਦੇ ਘਰੋ ਘਰੀ ਜਾ ਕੇ ਲੋਕਾਂ ਕੋਲ ਪੋਲ ਖੋਲ੍ਹੀ ਜਾਵੇਗੀ|
ਇਸ ਮੌਕੇ ਆਰ.ਪੀ. ਸ਼ਰਮਾ ਕੌਂਸਲਰ, ਹਰਪਾਲ ਸਿੰਘ ਬਰਾੜ, ਮੇਜਰ ਸਿੰਘ, ਸੰਤੋਖ ਸਿੰਘ, ਗੁਰਮੀਤ ਸਿੰਘ ਸ਼ਾਮਪੁਰ (ਚਾਰੋਂ ਸਰਕਲ ਪ੍ਰਧਾਨ), ਜਸਵੀਰ ਸਿੰਘ ਸਰਕਲ ਪ੍ਰਧਾਨ ਸ਼ਹਿਰੀ (ਬੀ.ਸੀ. ਵਿੰਗ), ਨਿਰਮਲ ਸਿੰਘ ਸਰਕਲ ਪ੍ਰਧਾਨ ਸ਼ਹਿਰੀ (ਬੀ.ਸੀ. ਵਿੰਗ), ਗੁਰਪਾਲ ਸਿੰਘ ਸਰਕਲ ਪ੍ਰਧਾਨ ਦਿਹਾਤੀ (ਬੀ.ਸੀ. ਵਿੰਗ), ਬਲਵਿੰਦਰ ਸਿੰਘ ਮੁਲਤਾਨੀ ਸੀਨੀਅਰ ਮੀਤ ਪ੍ਰਧਾਨ ਬੀ.ਸੀ. ਵਿੰਗ ਸ਼ਹਿਰੀ, ਬਿੱਕਰ ਸਿੰਘ, ਹਰਸੰਗਤ ਸਿੰਘ ਸੋਹਾਣਾ, ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *