ਹਲਕਾ ਵਿਧਾਇਕ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਪਿੰਡਾਂ ਵਿੱਚ ਕੀਤਾ ਚੋਣ ਪ੍ਰਚਾਰ ਤੇਜ਼

ਬਨੂੜ, 12 ਸਤੰਬਰ (ਅਭਿਸ਼ੇਕ ਸੂਦ) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ 19 ਸਤੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਸਬੰਧੀ ਬਨੂੜ ਨੇੜਲੇ ਪਿੰਡਾਂ ਵਿੱਚ ਹਲਕਾ ਵਿਧਾਇਕ ਰਾਜਪੁਰਾ ਸ੍ਰ. ਹਰਦਿਆਲ ਸਿੰਘ ਕੰਬੋਜ ਅਤੇ ਪੀਪੀਸੀਸੀ ਮੈਂਬਰ ਸ੍ਰ. ਨਿਰਭੈ ਸਿੰਘ ਮਿਲਟੀ ਕੰਬੋਜ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਅਤੇ ਬਲਾਕ ਸੰਮਤੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ| ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਬਨੂੜ ਨੇੜਲੇ ਪਿੰਡਾਂ ਵਿੱਚ ਕਾਂਗਰਸ ਪਾਰਟੀ ਦੀ ਮੀਟਿੰਗਾਂ ਨੂੰ ਸੰਬੋਧਨ ਕੀਤਾ| ਇਸੇ ਤਰ੍ਹਾਂ ਹੀ ਪਿੰਡ ਜਾਂਸਲਾ ਤੇ ਬੁਡਨਪੁਰ ਵਿਚ ਵਿਕਾਸ ਨੂੰ ਮੁੱਖ ਰੱਖਦਿਆਂ ਉਹ ਲੋਕਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਵੋਟ ਮੰਗ ਰਹੇ ਹਨ| ਉਹਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ 7 ਕਰੋੜ ਰੁਪਏ ਸਰਕਾਰ ਕੋਲੋਂ ਮਨਜ਼ੂਰ ਕਰਵਾਏ ਹਨ ਜੋ ਕਿ ਪਿੰਡਾ ਦੇ ਵਿਕਾਸ ਲਈ ਲਾਏ ਜਾਣਗੇ| ਇਲਾਕੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਬਰਸਾਤਾਂ ਤੋਂ ਬਾਅਦ ਜਲਦੀ ਹੀ ਸ਼ੁਰੂ ਕਰਵਾ ਦਿੱਤਾ ਜਾਵੇਗਾ| ਇਲਾਕੇ ਦੀਆਂ ਕਈ ਸੜਕਾਂ 12 ਫੁੱਟ ਅਤੇ ਕਈ ਸੜਕਾਂ 18 ਫੁੱਟ ਕੀਤੀਆਂ ਜਾਣਗੀਆਂ|

Leave a Reply

Your email address will not be published. Required fields are marked *