ਹਵਾ ਹਵਾਈ ਹਨ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਸਰਕਾਰੀ ਦਾਅਵੇ : ਕੈਂਥ

ਚੰਡੀਗੜ੍ਹ, 6 ਫਰਵਰੀ (ਸ.ਬ.) ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 35 ਫੀਸਦੀ ਤੋਂ ਵੀ ਵੱਧ ਆਬਾਦੀ ਵਾਲੇ ਸਮਾਜਿਕ, ਧਾਰਮਿਕ, ਆਰਥਿਕ ਪੱਛੜੇ ਸਮਾਜ ਨਾਲ ਪਿਛਲੇ ਚਾਰ ਸਾਲਾਂ ਤੋਂ ਰਾਜਨੀਤੀ ਖੇਡ ਰਹੀ ਹੈ ਅਤੇ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਕੈਪਟਨ ਸਰਕਾਰ ਬੁਰੀ ਤਰ੍ਹਾਂ ਅਸਫਲ ਸਾਬਿਤ ਹੋ ਰਹੀ ਹੈ।

ਇੱਥੇ ਜਾਰੀ ਬਿਆਨ ਵਿੱਚ ਸz. ਕੈਂਥ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 309 ਕਰੋੜ ਰੁਪਏ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਜਾਰੀ ਨਹੀਂ ਕੀਤੇ ਜਾ ਰਹੇ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਟਾਲ-ਮਟੋਲ ਕਰਕੇ ਆਪਣਾ ਡੰਗ ਟਪਾ ਰਹੇ ਹਨ। ਉਹਨਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਸਬੰਧਤ ਭਲਾਈ ਵਿਭਾਗ ਨੂੰ ਲੋੜੀਂਦੇ ਫੰਡ ਜਾਰੀ ਹੀ ਨਹੀਂ ਕੀਤੇ ਜਾਂਦੇ ਅਤੇ ਵਿੱਤ ਵਿਭਾਗ ਫੰਡਾਂ ਨੂੰ ਕਿਸੇ ਹੋਰ ਥਾਵਾਂ ਤੇ ਇਸਤੇਮਾਲ ਕਰਕੇ ਖਾਨਾ ਪੂਰਤੀ ਕਰ ਰਿਹਾ ਹੈ।

Leave a Reply

Your email address will not be published. Required fields are marked *