ਹਾਪੁੜ ਵਿੱਚ ਭਿਆਨਕ ਸੜਕ ਹਾਦਸਾ, 6 ਵਿਅਕਤੀਆਂ ਦੀ ਮੌਤ

ਹਾਪੁੜ, 20 ਜੂਨ (ਸ.ਬ.) ਉਤਰ ਪ੍ਰਦੇਸ਼ ਵਿੱਚ ਹਾਪੁੜ ਜ਼ਿਲੇ ਦੇ ਗੜਮੁਕਤੇਸ਼ਵਰ ਖੇਤਰ ਵਿੱਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਹੋ ਗਿਆ, ਜਿਸ ਵਿੱਚ ਕਾਰ ਸਵਾਰ 6 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 4 ਗੰਭੀਰ ਰੂਪ ਤੋਂ ਜ਼ਖਮੀ ਹੋ ਗਏ| ਪੁਲੀਸ ਅਧਿਕਾਰੀ ਸੰਕਲਪ ਸ਼ਰਮਾ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 4 ਵਜੇ ਗੜਮੁਕਤੇਸ਼ਵਰ ਇਲਾਕੇ ਵਿੱਚ ਸਿਆਨਾ ਫਲਾਈਓਵਰ ਕੋਲ ਬਿਜ਼ਲੀ ਘਰ ਦੇ ਸਾਹਮਣੇ ਮੇਰਠ ਵੱਲੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਸੜਕ ਕਿਨਾਰੇ ਖੜੇ ਦੁੱਧ ਦੇ ਟਰੱਕ ਦੇ ਪਿੱਛੇ ਜਾ ਟਕਰਾਈ| ਜਾਣਕਾਰੀ ਮੁਤਾਬਕ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ਤੇ ਹੀ 5 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 1 ਵਿਅਕਤੀ ਨੇ ਬਾਅਦ ਵਿੱਚ ਦਮ ਤੋੜ ਦਿੱਤਾ| ਉਨ੍ਹਾਂ ਨੇ ਦੱਸਿਆ ਕਿ ਗੰਭੀਰ ਰੂਪ ਤੋਂ ਜ਼ਖਮੀ 4 ਵਿਅਕਤੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ| ਮ੍ਰਿਤਕਾਂ ਦੀ ਪਹਿਚਾਣ ਕਰਵਾਈ ਜਾ ਰਹੀ ਹੈ|

Leave a Reply

Your email address will not be published. Required fields are marked *