ਹਾੜ੍ਹੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ੍ਹ, 3 ਜਨਵਰੀ (ਸ.ਬ.) ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੇ ਮੌਸਮ ਦੌਰਾਨ 4 ਜਨਵਰੀ ਤੋਂ 11 ਜਨਵਰੀ, 2019 ਤੱਕ ਨਹਿਰੀ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ਤੇ ਚੱਲਣਗੀਆਂ|
ਉਨਾਂ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ, ਜੋ ਕਿ ਗਰੁੱਪ ਬੀ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ਤੇ ਪੂਰਾ ਪਾਣੀ ਮਿਲੇਗਾ| ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਕਿ ਗਰੁੱਪ ਏ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ਤੇ ਬਾਕੀ ਬਚਦਾ ਪਾਣੀ ਮਿਲੇਗਾ|
ਹਰੀਕੇ ਅਤੇ ਫਿਰੋਜ਼ਪੁਰ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਯਾਨੀ ਕਿ ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ਬੀ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ਤੇ ਪੂਰਾ ਪਾਣੀ ਮਿਲੇਗਾ| ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਕਿ ਗਰੁੱਪ ਏ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ਤੇ ਬਾਕੀ ਬਚਦਾ ਪਾਣੀ ਮਿਲੇਗਾ|
ਉਨਾਂ ਦੱਸਿਆ ਕਿ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਮੇਨ ਬਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ, ਸਭਰਾਓ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ|

Leave a Reply

Your email address will not be published. Required fields are marked *