ਹਿਮਾਚਲ ਵਿੱਚ ਪੰਜਾਬ ਨਾਲ ਸਬੰਧਿਤ 10 ਯਾਤਰੀਆਂ ਦੀ ਮੌਤ

ਸ਼ਿਮਲਾ, 15 ਜੂਨ (ਸ.ਬ.) ਹਿਮਾਚਲ ਪ੍ਰਦੇਸ਼ ਵਿੱਚ ਕਾਂਗੜਾ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ ਤੇ 30 ਦੇ ਕਰੀਬ ਜ਼ਖਮੀ ਦੱਸੇ ਜਾ ਰਹੇ ਹਨ| ਪੰਜਾਬ ਨਾਲ ਸਬੰਧਿਤ ਇਹ ਯਾਤਰੀ ਬੱਸ ਵਿੱਚ ਸਵਾਰ ਸਨ, ਜੋ ਕਿ ਹਾਦਸੇ ਦਾ ਸ਼ਿਕਾਰ ਹੋ ਗਈ| ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੇ ਇਸ ਵਾਪਰੇ ਹਾਦਸੇ ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ ਤੇ ਹਰ ਸੰਭਵ ਮਦਦ ਦਾ ਐਲਾਨ ਕੀਤਾ ਹੈ|

Leave a Reply

Your email address will not be published. Required fields are marked *