ਹਿੰਦੂ ਦੇਵੀ ਦੇਵਤਿਆਂ ਦੇ ਖਿਲਾਫ ਇਤਰਜਯੋਗ ਟਿੱਪਣੀਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਪਾਉਣ ਵਾਲਾ ਕਾਬੂ

ਐਸ.ਏ.ਐਸ ਨਗਰ, 11 ਜੁਲਾਈ (ਸ.ਬ.) ਹਿੰਦੂ ਦੇਵੀ ਦਵਤਿਆਂ ਬਾਰੇ ਇਤਰਾਜਯੋਗ ਟਿੱਪਣੀਆਂ ਕਰਦੇ ਆਪਣੇ ਇੱਕ ਸਾਥੀ ਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ਤੇ ਪਾਉਣ ਦੇ ਦੋਸ਼ ਵਿੱਚ ਮੁਹਾਲੀ ਪੁਲੀਸ ਵੱਲੋਂ ਪਿੰਡ ਮੁਹਾਲੀ ਦੇ ਇੱਕ ਵਿਅਕਤੀ ਆਰਿਫ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਇਸ ਵਿਅਕਤੀ ਤੇ ਦੋਸ਼ ਹੈ ਕਿ ਇਸ ਨੇ ਮੁਹਾਲੀ ਪਿੰਡ ਦੇ ਵਸਨੀਕ ਤਾਰਿਫ ਨਾਂ ਦੇ ਵਿਅਕਤੀ ਵੱਲੋਂ ਹਿੰਦੂ ਦੇਵੀ ਦੇਵਤਿਆਂ ਬਾਰੇ ਕੀਤੀਆਂ ਭੱਦੀਆਂ ਟਿਪਣੀਆਂ ਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆਂ ਤੇ ਵਾਇਰਲ ਕੀਤੀ| ਇਸ ਸੰਬੰਧੀ ਮੁਹਾਲੀ ਪੁਲੀਸ ਨੇ ਉਕਤ ਵਿਅਕਤੀਆਂ ਦੇ ਖਿਲਾਫ ਆਈ ਪੀ ਸੀ ਦੀ ਧਾਰਾ 295ਏ, 294, 506 ਅਤੇ ਆਈ. ਟੀ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ|
ਇਸ ਸੰਬੰਧੀ ਨਗਰ ਨਿਗਮ ਦੇ ਕੌਸਲਰ ਅਰੁਣ ਸ਼ਰਮਾ ਅਤੇ ਸ੍ਰੀ ਗਣੇਸ਼ ਮਹਾਂਉਤਸਵ ਕਮੇਟੀ ਦੇ ਚੇਅਰਮੈੱਨ ਸ੍ਰੀ ਰਮੇਸ਼ ਦੱਤ ਨੇ ਦੱਸਿਆ ਕਿ ਪਿੰਡ ਮੁਹਾਲੀ ਦੇ ਵਸਨੀਕ ਤਾਰਿਫ ਨਾਂ ਦੇ ਵਿਅਕਤੀ ਵੱਲੋਂ ਹਿੰਦੂ ਦੇਵੀ ਦੇਵਤਿਆਂ ਬਾਰੇ ਅਪਸ਼ਬਦ ਅਤੇ ਭੱਦਿਆਂ ਟਿੱਪਣੀਆਂ ਦੀ ਵੀਡੀਓ ਬਣਾਈ ਗਈ ਹੈ ਅਤੇ ਤਾਰਿਫ ਦੇ ਦੋਸਤ ਆਰਿਫ ਵੱਲੋਂ ਇਸ ਵੀਡੀਓ ਨੂੰ ਸ਼ੋਸ਼ਲ ਮੀਡੀਆਂ ਉਤੇ ਪਾ ਦਿੱਤਾ ਗਿਆ| ਉਹਨਾਂ ਦੱਸਿਆ ਕਿ ਜਦੋਂ ਲੋਕਾਂ ਨੇ ਇਹ ਵੀਡੀਓ ਦੇਖੀ ਤਾਂ ਹਿੰਦੂ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਸੰਪਰਕ ਕੀਤਾ ਅਤੇ ਹਿੰਦੂ ਜੱਥੇਬੰਦੀਆਂ ਵੱਲੋਂ ਇਸਦੀ ਸ਼ਿਕਾਇਤ ਪੁਲੀਸ ਨੂੰ ਕੀਤੀ ਗਈ ਜਿਸਤੋਂ ਬਾਅਦ ਪੁਲੀਸ ਵਲੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ|
ਸੰਪਰਕ ਕਰਨ ਤੇ ਥਾਣਾ ਫੇਜ਼ 1 ਦੇ ਐਸ.ਐਚ.ਓ. ਸ੍ਰ. ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਬਧੀ ਪੁਲੀਸ ਨੇ ਰਾਜੀਵ ਕੁਮਾਰ ਸ਼ਰਮਾ ਦੀ ਸ਼ਿਕਾਇਤ ਤੇ ਆਰਿਫ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਦੂਜੇ ਵਿਅਕਤੀ ਤਾਰਿਫ ਦੀ ਭਾਲ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *