ਹਿੰਸਾ ਦੇ ਡਰ ਕਾਰਨ ਰਾਤ ਨੂੰ ਕੀਤਾ ਗਿਆ ਪੀੜਤਾ ਦਾ ਅੰਤਿਮ ਸਰਕਾਰ : ਯੂਪੀ ਸਰਕਾਰ


ਨਵੀਂ ਦਿੱਲੀ, 6 ਅਕਤੂਬਰ (ਸ.ਬ.) ਸੁਪਰੀਮ ਕੋਰਟ ਵਿੱਚ ਹਾਥਰਸ ਕੇਸ ਦੀ ਸੁਣਵਾਈ ਦੌਰਾਨ ਉੱਤਰ  ਪ੍ਰਦੇਸ਼ ਸਰਕਾਰ ਨੇ ਕਿਹਾ ਹੈ ਕਿ ਕਥਿਤ ਹਿੰਸਾ ਕਾਰਨ ਪੀੜਤ ਦੇ ਸਰੀਰ ਦਾ ਰਾਤ ਨੂੰ ਅੰਤਿਮ ਸੰਸਕਾਰ ਕੀਤਾ ਗਿਆ| ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਖੁਫੀਆ ਜਾਣਕਾਰੀ ਸੀ ਕਿ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਹੋ ਸਕਦੀ ਹੈ| ਯੂਪੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਇਰ ਕੀਤਾ| ਯੂਪੀ ਸਰਕਾਰ ਚਾਹੁੰਦੀ ਹੈ ਕਿ ਹਾਥਰਸ ਕੇਸ ਦੀ ਸੀਬੀਆਈ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਵੇ|
ਯੂਪੀ ਸਰਕਾਰ ਨੇ ਅਦਾਲਤ ਵਿੱਚ ਇਹ ਵੀ ਕਿਹਾ ਸੀ ਕਿ ਜਾਂਚ ਨੂੰ ਟ੍ਰੈਕ ਤੋਂ ਹੇਠਾਂ ਲਾਹੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ| ਯੂਪੀ ਸਰਕਾਰ ਨੇ ਆਪਣੇ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਅਦਾਲਤ ਨੂੰ ਇਸ ਕੇਸ ਦੀ ਸੁਤੰਤਰ ਤੇ ਨਿਰਪੱਖ ਪੜਤਾਲ ਲਈ ਸੀਬੀਆਈ ਜਾਂਚ ਦਾ ਨਿਰਦੇਸ਼ ਦੇਣਾ ਚਾਹੀਦਾ ਹੈ|
ਹਾਥਰਸ ਸਮੂਹਿਕ ਬਲਾਤਕਾਰ ਤੇ ਕਤਲ ਕੇਸ ਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ| ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ ਜਾਂ ਕਿਸੇ ਸੇਵਾ ਮੁਕਤ ਜੱਜ ਦੀ ਪ੍ਰਧਾਨਗੀ ਹੇਠ ਜੁਡੀਸ਼ੀਅਲ ਕਮਿਸ਼ਨ ਬਣਾਇਆ ਜਾਵੇ| ਇਸ ਕੇਸ ਨੂੰ ਯੂਪੀ ਤੋਂ ਦਿੱਲੀ ਤਬਦੀਲ ਕਰਨ ਦੀ ਮੰਗ ਵੀ ਇਸ ਪਟੀਸ਼ਨ ਵਿੱਚ ਕੀਤੀ ਗਈ ਹੈ|

Leave a Reply

Your email address will not be published. Required fields are marked *