ਹੁਣ 9 ਅਗਸਤ ਨੂੰ ਹੋਵਗਾ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਵੈਬ ਸਮਾਗਮ : ਬੌਬੀ ਕੰਬੋਜ

ਐਸ.ਏ.ਐਸ.ਨਗਰ, 29 ਜੁਲਾਈ (ਸ.ਬ.) ਜਲ੍ਹਿਆਵਾਲਾ ਬਾਗ ਦੇ ਸ਼ਹੀਦਾਂ ਅਤੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਵੈਬ ਸਮਾਗਮ ਹੁਣ 9 ਅਗਸਤ ਨੂੰ ਹੋਵੇਗਾ| ਇਸ ਸੰਬੰਧੀ ਜਾਣਂਕਾਰੀ ਦਿੰਦਿਆਂ ਅੰਤਰਾਸ਼ਟਰੀ ਸਰਵ ਕੰਬੋਜ ਸਮਾਜ ਦੇ ਪ੍ਰਧਾਨ ਸ੍ਰੀ ਬੌਬੀ ਕੰਬੋਜ ਨੇ ਦੱਸਿਆ ਕਿ ਪਹਿਲਾਂ ਇਹ ਸਮਾਗਮ 31 ਜੁਲਾਈ ਨੂੰ ਕਰਵਾਇਆ ਜਾਣਾ ਸੀ ਪਰੰਤੂ ਸਮਾਗਮ ਦੇ ਮੁੱਖ ਮਹਿਮਾਨ ਅਤੇ ਦੇਸ਼ ਦੇ ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਦੇ ਨਿੱਜੀ ਰੁਝੇਵਿਆਂ ਕਾਰਨ ਇਸਨੂੰ ਮੁਲਤਵੀ ਕਰ ਦਿੱਤਾ ਗਿਆ ਸੀ| 
ਉਹਨਾਂ ਦੱਸਿਆ ਕਿ ਇਸ ਸੰਬੰਧੀ ਅੰਤਰਾਸ਼ਟਰੀ ਸਰਵ ਕੰਬੋਜ ਸਮਾਜ ਦਾ ਇੱਕ ਵਫਦ ਸ੍ਰੀ ਅਭਿਨਵ ਸ਼ਰਮਾ ਦੀ ਅਗਵਾਈ ਹੇਠ ਦਿੱਲੀ ਵਿਖੇ ਦੇਸ਼ ਦੇ ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੂੰ ਮਿਲਿਆ ਅਤੇ ਉਹਨਾਂ ਤੋਂ ਸਮਾਗਮ ਦੇ ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਿਲ ਹੋਣ ਲਈ ਸਮੇਂ ਦੀ ਮੰਗ ਕੀਤੀ ਗਈ| 
ਸ਼੍ਰੀ ਬੌਬੀ ਕੰਬੋਜ ਨੇ ਦੱਸਿਆ ਕਿ ਇਸ ਸੰਬੰਧੀ ਸ੍ਰੀ ਰਾਜਨਾਥ ਸਿੰਘ ਵਲੋਂ 9 ਅਗਸਤ ਦਾ  ਸਮਾਂ ਨਿਸ਼ਚਿਤ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਇਸ ਵੈਬ ਸਮਾਗਮ ਵਿੱਚ ਦੇਸ਼ ਅਤੇ ਵਿਦੇਸ਼ਾਂ ਤੋਂ ਸ਼ਹੀਦਾਂ ਨੂੰ ਪਿਆਰ ਕਰਨ ਵਾਲਿਆਂ ਨੂੰ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ|

Leave a Reply

Your email address will not be published. Required fields are marked *