ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ ਕੀਤਾ

ਐਸ ਏ ਐਸ ਨਗਰ, 16 ਮਈ (ਸ.ਬ.) ਪਿੰਡ ਮਟੌਰ ਵਿਖੇ ਸਰਕਾਰੀ ਹਾਈ ਸਕੂਲ ਵਿੱਚ ਅੱਵਲ ਆਏ 7 ਬੱਚਿਆਂ ਦਾ ਸਨਮਾਨ ਕੀਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਸ੍ਰ. ਹਰਪਾਲ ਸਿੰਘ ਚੰਨਾ ਨੇ ਦੱਸਿਆ ਕਿ ਇਸ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ ਹੈ| ਇਸ ਮੌਕੇ ਚੰਗੇ ਨੰਬਰ ਪ੍ਰਾਪਤ ਕਰਨ ਵਾਲੀਆਂ 6 ਲੜਕੀਆਂ ਅਤੇ 1 ਲੜਕੇ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ| ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਸਟਾਫ ਮੌਜੂਦ ਸੀ|

Leave a Reply

Your email address will not be published. Required fields are marked *