ਹੇਮਕੁੰਟ ਸਾਹਿਬ ਦੇ ਰਸਤੇ ਵਿੱਚ ਕੋਈ ਰੁਕਾਵਟ ਨਹੀਂ : ਟਰੱਸਟ

ਐਸ ਏ ਐਸ ਨਗਰ, 16 ਜੂਨ (ਸ.ਬ.) ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਮੈਂਬਰ ਸ੍ਰ. ਮਦਨ ਮੋਹਨ ਸਿੰਘ ਨੇ ਕਿਹਾ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦਾ ਰਸਤਾ ਬਿਲਕੁਲ ਸਾਫ ਸੁਥਰਾ ਅਤੇ ਠੀਕ ਠਾਕ ਹੈ| ਇਸ ਲਈ ਸੰਗਤਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ|
ਮੁਹਾਲੀ ਅਤੇ ਚੰਡੀਗੜ੍ਹ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਉਪਰ ਗਈ ਸੰਗਤ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਸ੍ਰੀ ਹੇਮਕੁੰਟ ਸਾਹਿਬ ਦਾ ਰਸਤਾ ਬੰਦ ਹੋ ਚੁੱਕਿਆ ਹੈ, ਉਹਨਾਂ ਕਿਹਾ ਕਿ ਇਹਨਾਂ ਅਫਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ ਅਤੇ ਸ੍ਰੀ ਹੇਮਕੁੰਟ ਸਾਹਿਬ ਦਾ ਰਸਤਾ ਬਿਲਕੁਲ ਸਹੀ ਹੈ| ਸੰਗਤਾਂ ਨਿਰਵਿਘਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਸਨਾਂ ਨੂੰ ਜਾ ਰਹੀਆਂ ਹਨ|
ਇਸ ਮੌਕੇ ਉਹਨਾਂ ਨੇ ਨਿਸਕਾਮ ਸੇਵਾ ਸੁਸਾਇਟੀ ਚੰਡੀਗੜ੍ਹ ਦੇ ਸੇਵਾਦਾਰ ਗੁਰਦੇਵ ਸਿੰਘ ਚੌਹਾਨ ਨੂੰ ਸਨਮਾਨਿਤ ਵੀ ਕੀਤਾ| ਇਸ ਮੌਕੇ ਹੇਮਕੁੰਟ ਸਾਹਿਬ ਦੇ ਮੈਨੇਜਰ ਸ੍ਰ. ਰਾਮ ਪਾਲ ਸਿੰਘ, ਕਾਂਗਰਸ ਪਾਰਟੀ ਜਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਸ੍ਰ. ਨਵਜੋਤ ਸਿੰਘ ਬਾਛਲ, ਬਲਜੀਤ ਸਿੰਘ ਗਰੇਵਾਲ, ਗਗਨਦੀਪ ਸਿੰਘ ਗੈਰੀ ਸਟਾਰ ਅਸਟੇਟ, ਹਰਨੇਕ ਸਿੰਘ, ਸਤਿਨਾਮ ਸਿੰਘ, ਸੁਮੀਤ ਸਿੰਘ ਅਤੇ ਹੋਰ ਸੰਗਤ ਮੌਜੂਦ ਸੀ|

Leave a Reply

Your email address will not be published. Required fields are marked *