ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ

ਭਵਾਨੀਗੜ੍ਹ , 18 ਨਵੰਬਰ (ਸ.ਬ.) ਭਵਾਨੀਗੜ੍ਹ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ 24 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਬਖੋਪੀਰ ਨੂੰ ਜਾਂਦੀ ਸੜਕ ਤੇ ਇਕ ਕਾਰ ਨੂੰ ਰੋਕਿਆ ਜਿਸ ਵਿਚ ਤਿੰਨ ਵਿਅਕਤੀ ਸਵਾਰ ਸਨ, ਦੀ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਤੋਂ ਹੈਰੋਇਨ ਬਰਾਮਦ ਹੋਈ| ਇਨ੍ਹਾਂ ਨੂੰ ਕਾਬੂ ਕਰਦਿਆਂ ਪੁਲੀਸ ਵਲੋਂ ਉਨ੍ਹਾਂ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ|

Leave a Reply

Your email address will not be published. Required fields are marked *