ਹੋਲੇ-ਮਹੱਲੇ ਦੀ ਕਾਨਫਰੰਸ ਲਈ ਜਥਾ ਰਵਾਨਾ

ਐਸ ਏ ਐਸ ਨਗਰ, 1 ਮਾਰਚ (ਸ.ਬ.) ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਅੱਜ ਜਥਾ ਰਵਾਨਾ ਹੋਇਆ| ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਦੱਸਿਆ ਕਿ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ਼ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਹੇਠ ਇਹ ਜਥਾ ਹੋਲੇ-ਮਹੱਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਸਿਆਸੀ ਕਾਨਫ਼ਰੰਸ ਵਿੱਚ ਹਿੱਸਾ ਲਵੇਗਾ| ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਲੋਕਾਂ ਨੂੰ ਹੋਲੇ-ਮਹੱਲੇ ਦੇ ਇਤਿਹਾਸ ਤੋਂ ਜਾਣੂ ਕਰਵਾਏਗੀ, ਉਥੇ ਇਹ ਕਾਨਫਰੰਸ ਕਾਂਗਰਸ ਵਲੋਂ ਕੀਤੇ ਝੂਠੇ ਵਾਅਦਿਆਂ ਅਤੇ ਸਰਕਾਰ ਦੀਆਂ ਨਾਕਾਮੀਆਂ ਤੋਂ ਵੀ ਜਾਣੂੰ ਕਰਵਾਏਗੀ| ਇਸ ਮੌਕੇ ਹਰਪ੍ਰੀਤ ਸਿੰਘ ਲਾਲੀ, ਭੁਪਿੰਦਰ ਸਿੰਘ ਮਲਹੋਤਰਾ, ਮਨਦੀਪ ਸਿੰਘ ਸੰਧੂ, ਹਰਕੰਵਲ ਸਿੰਘ, ਇੰਦਰਪ੍ਰੀਤ ਸਿੰਘ ਟਿੰਕੂ, ਬਲਜਿੰਦਰ ਸਿੰਘ ਬੇਦੀ, ਰਤਨ ਸਿੰਘ ਨਾਮਧਾਰੀ, ਗੁਰਚਰਨ ਸਿੰਘ, ਹਰਪ੍ਰੀਤ ਸਿੰਘ, ਗੁਰਕੀਰਤ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਲਵਲੀ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਬਬਰਾ, ਅਮਨਦੀਪ ਸਿੰਘ, ਅਰਸ਼ਪ੍ਰੀਤ ਸਿੰਘ ਕਾਲਰਾ ਸਮੇਤ ਵੱਡੀ ਗਿਣਤੀ ਵਿੱਚ ਯੂਥ ਆਗੂ ਹਾਜ਼ਰ ਸਨ|

Leave a Reply

Your email address will not be published. Required fields are marked *