:ੂਥ ਅਕਾਲੀ ਦਲ ਨੇ ਸੂਬੇ ਵਿੱਚ ਵੱਖ ਵੱਖ ਥਾਵਾਂ ਤੇ ਫੂਕੇ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਕਾਂਗਰਸ ਸਰਕਾਰ ਪੰਜਾਬ ਵਿੱਚ ਗਾਇਕਾਂ, ਲੇਖਕਾਂ, ਕਿਸਾਨਾਂ ਤੇ ਨੌਜਵਾਨਾਂ ਵਿਰੁੱਧ ਪਰਚੇ ਦਰਜ ਕਰਨਾ ਬੰਦ ਕਰੇ : ਪਰਵਿੰਦਰ ਸੋਹਾਣਾ


ਐਸ.ਏ.ਐਸ. ਨਗਰ, 9 ਜਨਵਰੀ (ਸ.ਬ.) ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਨੂੰ ਲੈ ਕੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਤੇ ਕੇਂਦਰ ਵਿਚਲੀ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦੇ ਹੋਏ ਅੱਜ ਯੂਥ ਅਕਾਲੀ ਦਲ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਮੁਹਾਲੀ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਹਰੇਬਾਜੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰ. ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਅੱਜ ਦਾ ਸੰਘਰਸ਼ ਤਿੰਨ ਮੁੱਦਿਆਂ ਨੂੰ ਲੈ ਕੇ ਕੀਤਾ ਗਿਆ ਹੈ। ਮੋਦੀ ਸਰਕਾਰ ਵੱਲੋਂ ਖੇਤੀ ਨੂੰ ਲੈ ਕੇ ਬਣਾਏ ਗਏ ਕਿਸਾਨ ਵਿਰੋਧੀ ਕਾੇ ਕਾਨੂੰਨਾਂ ਨੂੰ ਲਾਗੂ ਕਰਨ ਦੀ ਇੱਕ ਪਾਸੇ ਤਾਂ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਬਿਆਨ ਦੇ ਚੁੱਕੇ ਹਨ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰ ਦਿੱਤਾ ਹੈ ਅਤੇ ਦੂਜੇ ਪਾਸੇ ਕੈਪਟਨ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੀ ਡਰਾਮੇਬਾਜ਼ੀ ਕਰ ਰਹੀ ਹੈ। ਇਸ ਦੇ ਨਾਲ ਹੀ ਭਾਜਪਾ ਦੇ ਇਸ਼ਾਰੇ ਉਤੇ ਕੈਪਟਨ ਸਰਕਾਰ ਇਸ ਕਿਸਾਨ ਅੰਦੋਲਨ ਦੇ ਹੱਕ ਵਿੱਚ ਆਪਣੇ ਗੀਤਾਂ ਰਾਹੀਂ ਜਾਂ ਲੇਖਣੀਆਂ ਰਾਹੀਂ ਕਿਸਾਨੀ ਦੀ ਹਾਲਤ ਬਿਆਨ ਕਰਦੇ ਗਾਇਕਾਂ ਅਤੇ ਲੇਖਕਾਂ ਨੂੰ ਕਦੇ ਈ.ਡੀ. ਰਾਹੀਂ ਅਤੇ ਜਾਂ ਫਿਰ ਆਮਦਨ ਕਰ ਵਿਭਾਗ ਰਾਹੀਂ ਪ੍ਰੇਸ਼ਾਨ ਕਰਵਾ ਰਹੀ ਹੈ। ਗਾਇਕਾਂ ਦੇ ਗੀਤਾਂ ਨੂੰ ਭੜਕਾਊ ਗੀਤ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਵਿੱਚ ਕੁੱਦ ਚੁੱਕੇ ਕਿਸਾਨਾਂ ਅਤੇ ਨੌਜਵਾਨਾਂ ਉਤੇ ਕਦੇ ਧਾਰਾ 307 ਤਹਿਤ ਪੁਲੀਸ ਕੇਸ ਦਰਜ ਕੀਤੇ ਜਾ ਰਹੇ ਹਨ ਅਤੇ ਜਾਂ ਫਿਰ ਦੇਸ਼ ਧਰੋਹ ਦੇ ਪਰਚੇ ਦਰਜ ਕਰ ਕੇ ਕਿਸਾਨੀ ਸੰਘਰਸ਼ ਨੂੰ ਕੁਚਲਣ ਦਾ ਯਤਨ ਕੀਤਾ ਜਾ ਰਿਹਾ ਹੈ ਜਿਸ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਫਰੈਂਡਲੀ ਮੈਚ ਖੇਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਲੂੰਬੜ ਚਾਲਾਂ ਦਾ ਯੂਥ ਅਕਾਲੀ ਦਲ ਵੱਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।
ਇਸ ਮੌਕੇ ਯੂਥ ਅਕਾਲੀ ਦਲ ਦੇ ਜਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਅਤੇ ਕੈਪਟਨ ਸਰਕਾਰ ਨੇ ਲੋਕਤੰਤਰਿਕ ਢੰਗ ਨਾਲ ਚੱਲ ਰਹੇ ਕਿਸਾਨ ਅੰਦੋਲਨ ਨੂੰ ਬਿਖੇਰਨ ਲਈ ਆਪਣੀਆਂ ਲੂੰਬੜ ਚਾਲਾਂ ਬੰਦ ਨਾ ਕੀਤੀਆਂ ਅਤੇ ਗਾਇਕਾਂ, ਲੇਖਕਾਂ, ਕਿਸਾਨਾਂ ਜਾਂ ਨੌਜਵਾਨਾਂ ਖਿਲਾਫ਼ ਝੂਠੇ ਪਰਚੇ ਕਰਨੇ ਬੰਦ ਨਾ ਕੀਤੇ ਤਾਂ ਦੋਵੇਂ ਸਰਕਾਰਾਂ ਖਿਲਾਫ਼ ਹੋਰ ਵੱਡਾ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਮਨਜੀਤ ਸਿੰਘ ਮਲਕਪੁਰ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ), ਸਰਬਜੀਤ ਸਿੰਘ ਕਾਦੀਮਾਜਰਾ, ਰਵਿੰਦਰ ਸਿੰਘ ਖੇਡਾ, ਐਸ.ਜੀ.ਪੀ.ਸੀ. ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸੁਰਿੰਦਰ ਸਿੰਘ ਰੋਡਾ, ਕੁਲਦੀਪ ਕੌਰ ਕੰਗ, ਟਿਮੀ ਪੂਨੀਆਂ, ਮਲਕੀਤ ਸਿੰਘ ਜ਼ੀਰਕਪੁਰ, ਮਨਪ੍ਰੀਤ ਸਿੰਘ ਵਿਰਕ, ਹਰਦਮ ਜਾਸਤਨਾ, ਗੁਰਜੀਤਸਿੰਘ ਹਿਮਾਂਯੂਪੁਰ, ਲਖਵੀਰ ਤਸਿੰਬਲੀ, ਅਮਨ ਪੂਨੀਆਂ, ਕੁਲਸ਼ਿੰਦਰ ਸਿੰਘ ਸੋਹਾਣਾ, ਹਰਮਿੰਦਰ ਸਿੰਘ ਨੰਬਰਦਾਰ, ਸਤਨਾਮ ਸਿੰਘ ਲਾਂਡਰਾਂ ਆਦਿ ਵੀ ਹਾਜ਼ਿਰ ਸਨ।
ਪਟਿਆਲਾ, 9 ਜਨਵਰੀ (ਬਿੰਦੂ ਸ਼ਰਮਾ) ਇਸ ਦੌਰਾਨ ਯੂਥ ਅਕਾਲੀ ਦਲ ਪਟਿਆਲਾ ਦੇ ਪ੍ਰਧਾਨ ਅਵਤਾਰ ਸਿੰਘ ਹੈਪੀ ਦੀ ਅਗਵਾਈ ਹੇਠ ਪਟਿਆਲਾ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੁਕਿਆ ਗਿਆ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਜੋਰਦਾਰ ਨਾਹਰੇਬਾਜੀ ਕੀਤੀ ਗਈ।
ਇਸ ਮੌਕੇ ਯੂਥ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਸੂਬੇ ਵਿੱਚ ਲਾਗੂ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ þ ਅਤੇ ਦੂਜੇ ਪਾਸੇ ਦਿੱਲੀ ਵਿੱਚ ਆਪਣੇ ਵਿਧਾਇਕ ਜੰਤਰ ਮੰਤਰ ਵਿਖੇ ਧਰਨੇ ਤੇ ਬਿਠਾ ਕੇ ਕੈਪਟਨ ਸਰਕਾਰ ਡਰਾਮਾ ਕਰ ਰਹੀ þ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਤੇ ਗਲਤ ਪਰਚੇ ਪਾ ਕੇ ਮੋਦੀ ਸਰਕਾਰ ਦਾ ਪਿੱਠੂ ਹੋਣ ਦਾ ਸਬੂਤ ਗਿਆ þ ਜਿਸ ਤਰ੍ਹਾਂ ਸ੍ਰੀ ਬਰਾੜ ਨਾਲ ਕੀਤਾ ਗਿਆ þ। ਉਨ੍ਹਾਂ ਦਾ ਕਸੂਰ ਸਿਰਫ ਇਹ ਸੀ ਕਿ ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿੱਚ ਗੀਤ ਗਾਇਆ ਸੀ। ਉਹਨਾਂ ਕਿਹਾ ਕਿ ਮੋਦੀ ਸਰਕਾਰ ਖਿਲਾਫ ਆਵਾਜ ਉਠਾਉਣ ਵਾਲੇ ਤੇ ਝੂਠਾ ਪਰਚਾ ਪਾ ਕੇ ਜੇਲ੍ਹ ਭੇਜ ਦਿੱਤਾ ਜਾਂਦਾ þ। ਜਿਸ ਨਾਲ ਜਾਹਿਰ ਹੁੰਦਾ þ ਕਿ ਭਾਜਪਾ ਅਤੇ ਕਾਂਗਰਸ ਆਪਸ ਵਿੱਚ ਮਿਲੇ ਹੋਏ ਹਨ।
ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਬਿਨ੍ਹਾਂ ਕਿਸੇ ਸਲਾਹ ਅਤੇ ਸਿਹਤ ਸਹੂਲਤਾਂ ਦਾ ਇੰਤਜਾਮ ਕਰਦਿਆ ਸਕੂਲਾਂ ਨੂੰ ਖੋਲ੍ਹੇ ਜਾਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ þ ਜਿਸਦਾ ਉਦੇਸ਼ ਸਿਰਫ ਕਿਸਾਨੀ ਅੰਦੋਲਨ ਨੂੰ ਕਮਜੋਰ ਕਰਨਾ þ। ਇਸ ਰੋਸ ਪ੍ਰਦਰਸ਼ਨ ਵਿੱਚ ਸਰਕਲ ਪ੍ਰਧਾਨ ਆਕਾਸ਼ ਸ਼ਰਮਾ, ਪ੍ਰਭਸਿਮਰਨ ਸਿੰਘ ਪਾਰਸ, ਗੁਰਿੰਦਰ ਗੋਲੂ, ਨੀਰਜ ਠਾਕੁਰ, ਬੋਬੀ ਮਾਹੀ, ਸਮਨ ਫਤਿਹਪੁਰ, ਹਿਮਾਂਸ਼ੂ ਸ਼ਰਮਾ, ਬਿੰਦਰ ਸਿੰਘ, ਅਰਵਿੰਦਰ ਸਿੰਘ, ਮਾਨ ਸਿੰਘ, ਹਰਮਨ ਸੰਧੂ, ਅਮਰਜੀਤ ਸਿੰਘ, ਰੋਨਕ ਸਿੰਘ, ਸਹਿਜ ਸਿੰਘ, ਅਜੀਤਪਾਲ ਸਿੰਘ ਅਤੇ ਹੋਰ ਸ਼ਾਮਿਲ ਸਨ।

Leave a Reply

Your email address will not be published. Required fields are marked *