ਜ਼ਮੀਨ ਖਿਸਕਣ ਨਾਲ ਜੰਮੂ-ਸ਼੍ਰੀਨਗਰ ਹਾਈਵੇ ਬੰਦ

ਸ਼੍ਰੀਨਗਰ, 31 ਜੁਲਾਈ (ਸ.ਬ.) ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਣ ਕਾਰਨ ਜ਼ਮੀਨ ਖਿਸਕ ਗਈ ਹੈ, ਜਿਸ ਕਾਰਨ ਯਾਤਰੀਆਂ ਨੂੰ ਯਾਤਰਾ ਦੌਰਾਨ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਬਾਰਿਸ਼ ਕਰਕੇ ਫਿਲਹਾਲ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਗਿਆ ਹੈ| ਇਸ ਤੋਂ ਇਲਾਵਾ ਜੰਮੂ ਦੇ ਰਾਮਬਨ ਇਲਾਕੇ ਵਿੱਚ ਤਿੰਨ ਸਥਾਨਾਂ ਨੂੰ ਅਪੀਲ ਕਰਨ ਨਾਲ ਅਮਰਨਾਥ ਯਾਤਰਾ ਵੀ ਅਜੇ ਰੋਕੀ ਗਈ ਹੈ| ਉਧਮਪੁਰ ਵਿੱਚ ਭਾਰੀ ਬਾਰਿਸ਼ ਹੋਣ ਤੋਂ ਬਾਅਦ ਨੈਸ਼ਨਲ ਹਾਈਵੇ ਪਾਣੀ ਨਾਲ ਭਰਿਆ ਹੋਇਆ ਹੈ|ਪੁਲੀਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਥਾਇਲ, ਮੇਹਰ, ਸੀਰੀ ਵਿੱਚ ਜ਼ਮੀਨ ਖਿਸਕਣ ਕਾਰਨ ਹਾਈਵੇ ਨੂੰ ਬੰਦ ਕੀਤਾ ਗਿਆ ਹੈ| ਫਿਲਹਾਲ ਅਮਰਨਾਥ ਯਾਤਰਾ ਰੋਕ ਦਿੱਤੀ ਗਈ ਅਤੇ ਯਾਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ|

Leave a Reply

Your email address will not be published. Required fields are marked *