ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਵਿਅਕਤੀਆਂ ਦੀ ਮੌਤ, 12 ਬੀਮਾਰ

ਏਟਾ, 16 ਜੁਲਾਈ (ਸ.ਬ.) ਉੱਤਰ ਪ੍ਰਦੇਸ਼ ਵਿਚ ਏਟਾ ਜ਼ਿਲੇ ਦੇ ਅਲੀਗੰਜ ਖੇਤਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਵਿਅਕਤੀ ਬਿਮਾਰ ਹਨ| ਪੁਲਸ ਸੂਤਰਾਂ ਅਨੁਸਾਰ ਅਲੀਗੰਜ ਇਲਾਕੇ ਦੇ ਵੱਖ-ਵੱਖ ਮੁਹੱਲਿਆਂ ਅਤੇ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ ਘੱਟ ਤੋਂ ਘੱਟ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਬੀਮਾਰ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ| ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿਚ ਨੇਤਰਪਾਲ, ਸਰਵੇਸ਼, ਅਤੀਕ, ਰਮੇਸ਼ ਅਤੇ ਰਾਮ ਅਵਤਾਰ ਸ਼ਾਮਲ ਹਨ| ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ| ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ|

Leave a Reply

Your email address will not be published. Required fields are marked *