ਜ਼ਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ 49367 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ: ਡੀ.ਸੀ.

ਐਸ.ਏ.ਐਸ.ਨਗਰ, 16 ਅਕਤੂਬਰ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 49502 ਮੀਟ੍ਰਿਕ ਟਨ ਝੋਨੇ ਦੀ ਪੁੱਜੀ ਫਸਲ ਵਿਚੋਂ 49367 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਝੋਨੇ ਦੀ ਖਰੀਦ ਦਾ ਕੰਮ ਤਸੱਲੀਬਖਸ਼ ਨਾਲ ਚੱਲ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਕਿਸਾਨਾਂ ਨੂੰ 65 ਕਰੋੜ 22 ਲੱਖ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ|
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੰਡੀਆਂ ਵਿਚ ਝੋਨਾ ਖਰੀਦਣ ਦੇ ਨਾਲ-ਨਾਲ ਲਿਫਟਿੰਗ ਨੂੰ ਵੀ ਯਕੀਨੀ ਬਣਾਉਣ ਤਾਂ ਜੋ ਮੰਡੀਆਂ ਵਿਚ ਥਾਂ ਦੀ ਦਿੱਕਤ ਨਾ ਆਵੇ| ਉਹਨਾਂ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਪਨਗਰੇਨ ਵਲੋਂ ਹੁਣ ਤੱਕ 14214 ਮੀਟ੍ਰਿਕ ਟਨ, ਮਾਰਕਫੈਡ ਵਲੋਂ 19070 ਮੀਟ੍ਰਿਕ ਟਨ, ਪਨਸ਼ਿਪ ਵਲੋਂ 7388 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵਲੋਂ 4942 ਮੀਟ੍ਰਿਕ ਟਨ, ਪੰਜਾਬ ਐਗਰੋ ਵਲੋਂ 3098 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵਲੋਂ 655 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ| ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚੋਂ 36414 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ|

Leave a Reply

Your email address will not be published. Required fields are marked *