ਜ਼ਿਲੇ ਵਿੱਚ ਸਵੱਛਤਾ ਪੰਦਰਵਾੜੇ ਦੌਰਾਨ ਯੋਜਨਾਬੱਧ ਤਰੀਕੇ ਨਾਲ ਸਫਾਈ ਕਾਰਜ ਕੀਤੇ ਜਾਣਗੇ : ਸਪਰਾ

ਐਸ.ਏ.ਐਸ.ਨਗਰ , 19 ਜੁਲਾਈ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਜਿਲ੍ਹੇ ਨੂੰ ਸਫਾਈ ਪੱਖੋ ਨਵੀਂ ਦਿੱਖ ਪ੍ਰਦਾਨ ਕਰਨ ਲਈ ਸਵੱਛਤਾ ਪੰਦਰਵਾੜੇ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਦੀ ਸਫਾਈ ਇੱਕ ਯੋਜਨਾਬੱਧ ਤਰੀਕੇ ਨਾਲ ਕੀਤੀ ਜਾਵੇਗੀ| ਜਿਸ ਲਈ  ”ਸਵੱਛ ਭਾਰਤ ਦਾ ਸਵੱਛ ਨਗਰ” ਸਾਹਿਬਜਾਦਾ ਅਜੀਤ ਸਿੰਘ ਨਗਰ ਦਾ ਨਾਅਰਾ ਦਿੱਤਾ ਗਿਆ ਹੈ| ਜਿਸ ਤਹਿਤ ਜ਼ਿਲ੍ਹੇ ਵਿੱਚ ਮੁਕੰਮਲ ਸਫਾਈ ਕਰਵਾਈ ਜਾਵੇਗੀ| ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਸਵੱਛਤਾ ਪੰਦਰਵਾੜੇ ਦਾ ਆਗਾਸ 21 ਜੁਲਾਈ ਨੂੰ ਸ਼ਹਿਰਾਂ ਅਤੇ ਪਿੰਡਾਂ ਵਿੱਚ ਇਕੋਂ ਸਮੇ ਸਵੇਰੇ 10:00 ਵਜੇ ਤੋਂ ਕੀਤਾ ਜਾਵੇਗਾ ਅਤੇ 5 ਅਗਸਤ ਤੱਕ ਚਲਣ ਵਾਲੇ ਸਵੱਛਤਾ ਪੰਦਰਵਾੜੇ ਦੌਰਾਨ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਸਫਾਈ ਕਰਵਾਈ ਜਾਵੇਗੀ|
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਐਸ.ਏ.ਐਸ.ਨਗਰ ਦੇ ਅਧਿਕਾਰੀਆਂ, ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ, ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫਸਰਾ, ਜ਼ਿਲ੍ਹੇ ਵਿੱਚ ਪੈਂਦੇ ਬਲਾਕ ਡੇਰਾਬੱਸੀ, ਖਰੜ ਅਤੇ ਮਾਜਰੀ ਦੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਸਵੱਛਤਾ ਪੰਦਰਵਾੜੇ ਤਹਿਤ ਹੋਣ ਵਾਲੇ ਸਫਾਈ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਦੀਆ ਹਦਾਇਤਾਂ ਦਿੱਤੀਆਂ ਗਈਆਂ ਹਨ| ਇਸ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ ਸਕੂਲਾਂ ਦੀ ਸਫਾਈ ਸਿਹਤ ਵਿਭਾਗ ਦੇ ਅਧਿਕਾਰੀ ਸਿਹਤ ਸੰਸਥਾਵਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਜਲ ਘਰਾਂ ਦੀ ਸਫਾਈ ਕਰਵਾਉਣ ਲਈ ਜਿੰਮੇਵਾਰ ਹੋਣਗੇ|

Leave a Reply

Your email address will not be published. Required fields are marked *