ਜ਼ਿਲ੍ਹਾ ਕਾਨੂੰਨੀ ਸੇਵਾਵਾਂ ਆਥਰਟੀ ਵੱਲੋਂ ਇਸ ਸਾਲ 206 ਲੋੜਵੰਦ ਕੇਸਾਂ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ- ਅਰਚਨਾ ਪੁਰੀ 13 ਅਗਸਤ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ

ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ
ਐਸ.ਏ.ਐਸ ਨਗਰ, 20 ਜੁਲਾਈ :   ਜ਼ਿਲਾ ਕਾਨੂੰਨੀ ਸੇਵਾ ਆਥਰਟੀ ਵੱਲੋਂ ਇਸ ਸਾਲ 206 ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ, ਜਿਨ੍ਹਾਂ ਵਿਚ 74 ਔਰਤਾਂ ਵੀ ਸ਼ਾਮਿਲ ਹਨ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ  ਸ੍ਰੀਮਤੀ ਅਰਚਨਾ ਪੁਰੀ ਨੇ ਜੂਡੀਸ਼ੀਅਲ  ਕੋਰਟ  ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ।
ਸ੍ਰੀਮਤੀ ਅਰਚਨਾ ਪੁਰੀ ਨੇ ਇਸ ਮੌਕੇ ਦੱਸਿਆ ਕਿ 13 ਅਗਸਤ ਨੂੰ ਮੋਹਾਲੀ ਸਥਿਤ ਜੁਡੀਸ਼ੀਅਲ ਕੋਰਟ ਕੰਪਲੈਕਸ ਸਮੇਤ ਖਰੜ ਅਤੇ ਡੇਰਾਬਸੀ ਦੀਆਂ ਕੋਰਟ ਅਦਾਲਤਾਂ ਵਿਖ ਵਿਚ ਵੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ । ਇਸ ਕੌਮੀ ਲੋਕ ਅਦਾਲਤ ਵਿਚ ਬੈਂਕਾਂ ਨਾਲ ਸਬੰਧਤ ਅਤੇ ਹੋਰ ਕੇਸਾਂ ਦਾ ਨਿਪਟਾਰਾ ਦੋਵੇਂ ਧਿਰਾਂ ਦੀ ਰਾਜ਼ਮੰਦੀ ਨਾਲ ਕੀਤਾ ਜਾਵੇਗਾ। ਉਨਾ੍ਹਂ ਇਸ ਮੌਕੇ ਲੋਕ ਅਦਾਲਤਾਂ ਦੇ  ਨਾਲ ਨਾਲ ਮੁਫਤ ਕਾਨੂੰਨੀ ਸਹਾਇਤਾ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਆਖਿਆ ਅਤੇ ਜਿਲ੍ਹੇ ਦੇ ਸਾਰੇ ਦਫਤਰਾਂ ਵਿਚ ਮੁਫਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਆਮ ਲੋਕਾਂ ਦੀ ਜਾਣਕਾਰੀ ਲਈ ਬੋਰਡ ਲਗਾਉਣ ਲਈ ਵੀ ਆਖਿਆ । ਉਨਾ੍ਹਂ ਦੱਸਿਆ ਕਿ 29 ਜੁਲਾਈ ਨੂੰ ਕਿਰਤੀ ਕਾਮਿਆਂ ਨੂੰ ਉਨਾ੍ਹਂ ਦੀ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਆਯੋਜਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਰਤੀ ਕਾਮਿਆਂ ਨੂੰ ਜਾਗਰੂਕ ਕਰਨ ਲਈ ਕੈਂਪ ਵੀ ਆਯੋਜਿਤ ਕੀਤੇ ਜਾਣਗੇ । ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਵਿਕਟਮ ਕੰਪਨਸੇਸ਼ਨ ਸਕੀਮ ਬਾਰੇ ਵੀ ਜਾਗਰੂਕ ਕਰਨ ਦੀ ਲੋੜ ਹੈ। ਉਨਾ੍ਹਂ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਐਸ.ਏ.ਐਸ ਨਗਰ, ਡੇਰਾਬਸੀ ਅਤੇ ਖਰੜ ਦੀਆਂ ਅਦਾਲਤਾਂ ਵਿਚ ਮੁਫਤ ਕਾਨੂੰਨੀ ਸਹਾਇਤਾ ਉਪਲੱਭਧ ਕਰਵਾਉਣ ਲਈ  ਵਕੀਲਾਂ ਦਾ ਨਵਾਂ ਪੈਨਲ ਦੁਬਾਰਾ ਗਠਿਤ ਕੀਤਾ ਜਾਵੇਗਾ । ਇਸ ਤੋਂ ਇਲਾਵਾ ਪੈਰਾਲੀਗਲ ਵਲੰਟੀਅਰਜ਼ ਵੀ ਬਣਾਏ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ. ਮਾਂਗਟ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ  ਲੋਕਾਂ ਨੂੰ ਇਨਸਾਫ ਦਿਵਉਣ ਲਈ ਮੁਫਤ ਕਾਨੂੰਨੀ ਸਹਾਇਤਾ ਪ੍ਰਤੀ ਪਿੰਡ ਪੱਧਰ ਤੇ ਜਾਗਰੂਕ ਕਰਨ ਦੇ ਨਾਲ ਲੋਕ ਅਦਾਲਤਾਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਲੋਕ ਇਨਾ੍ਹਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ ਸ੍ਰੀਮਤੀ ਮੋਨਿਕਾ ਲਾਂਬਾਂ ਨੇ ਦੱਸਿਆ ਕਿ ਕੋਈ ਵੀ ਲੋੜਵੰਦ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਜੂਡੀਸੀਅਲ ਕੋਰਟ ਕੰਪਲੈਕਸ ਦੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਫੋਨ ਨੰਬਰ 0172-2270170 ਅਤੇ 24ਘੰਟੇ ਟੋਲ ਫਰੀ ਹੈਲਫ ਲਾਈਨ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜਰਨਲ) ਸ੍ਰੀਮਤੀ ਅਵਨੀਤ ਕੌਰ, ਵਧੀਕ ਜ਼ਿਲ੍ਹਾ ਤੇ ਸੈਸਨ ਜੱਜ ਸ੍ਰੀ ਤਰਸੇਮ ਮੰਗਲਾ, ਸੀ.ਜੀ.ਐਮ ਸ੍ਰੀਮਤੀ ਵਿਪਿਨਦੀਪ ਕੌਰ, ਐਸ.ਪੀ. (ਡੀ) ਸ. ਗੁਰਸ਼ਰਨ ਸਿੰਘ ਗਰੇਵਾਲ ਅਤੇ ਅਥਾਰਟੀ ਦੇ ਹੋਰ ਮੈਂਬਰ ਵੀ ਮੌਜੂਦ ਸਨ।

Leave a Reply

Your email address will not be published. Required fields are marked *