ਜ਼ਿਲ੍ਹਾ ਗਜ਼ਟੀਅਰ ਲਈ ਵੱਖ-ਵੱਖ ਵਿਭਾਗਾਂ ਤੋਂ ਮੰਗੀ ਸੂਚਨਾ 30 ਅਪ੍ਰੈਲ ਤੱਕ ਦੇਣ ਨੂੰ ਯਕੀਨੀ ਬਣਾਇਆ ਜਾਵੇ : ਮਾਨ

ਐਸ.ਏ.ਐਸ.ਨਗਰ, 27 ਅਪ੍ਰੈਲ (ਸ.ਬ.) ਵਿੱਤ ਕਮਿਸਨਰਜ਼ ਸਕੱਤਰੇਤ ਦੇ ਗਜਟੀਅਰ ਸੰਗਠਨ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਗਜਟੀਅਰ ਦੀ ਤਿਆਰੀ ਦਾ ਕੰਮ ਚੱਲ ਰਿਹਾ ਹੈ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਹਿਲੂਆਂ ਸਬੰਧੀ ਵਿਸ਼ਥਾਰਪੂਰਵਕ ਜਾਣਕਾਰੀ ਦਰਜ ਕੀਤੀ ਜਾ ਰਹੀ ਹੈ| ਇਸ ਲਈ ਜਿਹੜੇ ਵਿਭਾਗਾਂ ਨੇ ਹਾਲੇ ਤੱਕ ਮੰਗੀ ਗਈ ਸੂਚਨਾ ਨਹੀਂ ਦਿੱਤੀ, ਉਹ 30 ਅਪ੍ਰੈਲ (ਸੋਮਵਾਰ) ਤੱਕ ਸੂਚਨਾ ਦੇਣ ਨੂੰ ਯਕੀਨੀ ਬਣਾਉਣ| ਕੁਤਾਹੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ| ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਜਨਰਲ ਸ. ਜਸਬੀਰ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ|
ਸ੍ਰੀ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਗਜਟੀਅਰ ਵਿੱਚ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ਤੋਂ ਪ੍ਰਾਪਤ ਸੂਚਨਾ ਤੋਂ ਇਲਾਵਾ ਜ਼ਿਲ੍ਹੇ ਦੇ ਪਿਛੋਕੜ, ਇਤਿਹਾਸ ਅਤੇ ਸਭਿਆਚਾਰ ਸਬੰਧੀ ਵਿਸ਼ਥਾਰਪੂਰਵਕ ਜਾਣਕਾਰੀ ਦਰਜ ਕੀਤੀ ਜਾਣੀ ਹੈ| ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕੁਝ ਵਿਭਾਗਾਂ ਵੱਲੋਂ ਗਜ਼ਟੀਅਰ ਵਿੱਚ ਪ੍ਰਕਾਸ਼ਤ ਹੋਣ ਵਾਲੀ ਜਾਣਕਾਰੀ ਨਾ ਦਿੱਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗਾਂ ਦੀ ਸੂਚਨਾ ਭੇਜਣ ਨੂੰ ਯਕੀਨੀ ਬਣਾਉਣ ਅਤੇ ਭੇਜੀ ਗਈ ਸੂਚਨਾ ਸਬੰਧੀ ਡਿਪਟੀ ਕਮਿਸ਼ਨਰ ਦਫਤਰ ਨੂੰ ਵੀ ਜਾਣੂ ਕਰਵਾਇਆ ਜਾਵੇ| ਸੂਚਨਾ ਨਾ ਭੇਜਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਜਾਵੇਗੀ| ਉਨ੍ਹਾਂ ਦੱਸਿਆ ਕਿ ਗਜ਼ਟੀਅਰ ਤਿਆਰ ਕਰਨ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਪਿਛੋਕੜ ਅਤੇ ਵਰਤਮਾਨ ਨੂੰ ਸੰਜੋਅ ਕੇ ਆਉਣ ਵਾਲੀਆਂ ਪੀੜੀਆਂ ਦਾ ਮਾਰਗ ਦਰਸ਼ਨ ਕਰਨਾ ਹੈ ਇਹ ਸਾਰਾ ਕੰਮ ਵੱਖ ਵੱਖ ਵਿਭਾਗਾਂ ਦੇ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਨੇਪਰੇ ਚਾੜਿਆ ਜਾ ਸਕਦਾ ਹੈ| ਸ੍ਰੀ ਮਾਨ ਨੇ ਜ਼ਿਲ੍ਹੇ ਦੇ ਸਮੂਹ ਲੇਖਕਾਂ, ਪੱਤਰਕਾਰਾਂ, ਸਹਿਤਕਾਰਾਂ, ਸਾਬਕਾ ਅਫ਼ਸਰਾਂ ਅਤੇ ਜੋ ਨਾਗਰਿਕ ਜ਼ਿਲ੍ਹੇ ਦੇ ਪਛੋਕੜ ਸਬੰਧੀ ਜਾਣਕਾਰੀ ਰੱਖਦੇ ਹੋਣ ਨੂੰ ਦੁਬਾਰਾ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਸਬੰਧੀ ਪੁਰਾਤਨ ਅਤੇ ਨਵੀਨ ਜਾਣਕਾਰੀ ਜੋ ਜ਼ਿਲ੍ਹਾ ਗਜਟੀਅਰ ਵਿੱਚ ਦਰਜ ਕੀਤੀ ਜਾ ਸਕੇ|

Leave a Reply

Your email address will not be published. Required fields are marked *