ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 15 ਨਵੰਬਰ ਨੂੰ

ਐਸ.ਏ.ਐਸ.ਨਗਰ, 10 ਨਵੰਬਰ (ਸ.ਬ.) ਖੇਤੀਬਾੜ੍ਹੀ ਵਿਭਾਗ ਵੱਲੋਂ 15 ਨਵੰਬਰ ਨੂੰ ਕਿਸਾਨ ਵਿਕਾਸ ਚੈਂਬਰ (ਐਰੋਸਿਟੀ) ਐਸ.ਏ.ਐਸ.ਨਗਰ ਵਿਖੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾਵੇਗਾ|  ਇਸ ਗੱਲ ਦੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜ੍ਹੀ ਅਫਸਰ ਸ੍ਰੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਜ਼ਿਲ੍ਹੇ ਦੇ ਇੱਕ ਹਜ਼ਾਰ ਦੇ ਕਰੀਬ ਕਿਸਾਨ ਅਤੇ ਕਿਸਾਨ ਬੀਬੀਆਂ ਭਾਗ ਲੈਣਗੀਆਂ|
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਖੇਤੀਬਾੜ੍ਹੀ ਵਿਭਾਗ ਪੰਜਾਬ ਅਤੇ ਪੰਜਾਬ ਖੇਤੀਬਾੜ੍ਹੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣਗੇ| ਕਿਸਾਨ ਸਿਖਲਾਈ ਕੈਂਪ ਦੌਰਾਨ ਖੇਤੀਬਾੜ੍ਹੀ ਮਾਹਿਰ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਮੌਕੇ ਤੇ ਹੀ ਦੇਣਗੇ| ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਵਿਚ ਸ਼ੁਰੂ ਕੀਤੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ  ਜਾਵੇਗੀ ਅਤੇ ਕਿਸਾਨਾਂ ਨੂੰ ਖੇਤੀਬਾੜ੍ਹੀ ਦੇ ਨਾਲ-ਨਾਲ ਸਹਾਇਕ ਧੰਦਿਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ|

Leave a Reply

Your email address will not be published. Required fields are marked *