ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਐਸ .ਏ.ਐਸ.ਨਗਰ : 26 ਅਪ੍ਰੈਲ (ਸ.ਬ.) ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈ.ਏ.ਐਸ.ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 ( 1974 ਦੇ ਐਕਟ ਨੰਬਰ 2 ) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਾਇਬਰ ਕੈਫੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਅਣਜਾਣ ਵਿਅਕਤੀ ਨੂੰ , ਜਿਸ ਦੀ ਪਹਿਚਾਣ ਕੈਫੇ ਮਾਲਕ ਵਲੋਂ ਨਹੀਂ ਕੀਤੀ ਗਈ ਸਾਇਬਰ ਕੈਫੇ ਦੀ ਵਰਤੋਂ ਨਾ ਕਰਨ ਦੇਣ ਅਤੇ ਇਹ ਵੀ ਹੁਕਮ ਕੀਤੇ ਕਿ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸ਼ਟਰ ਲਗਾਇਆ ਜਾਵੇ| ਕੈਫੇ ਵਰਤੋਂ ਕਰਨ ਵਾਲਾ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ , ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਦਾ ਇੰਦਰਾਜ ਕਰੇਗਾ ਅਤੇ ਇਸ ਮੰਤਵ ਲਈ ਰੱਖੇ ਗਏ ਰਜ਼ਿਸਟਰ ਵਿੱਚ ਹਸਤਾਖਰ ਵੀ ਕਰੇਗਾ| ਉਹਨਾਂ ਹੁਕਮ ਕੀਤੇ ਕਿ ਵਰਤੋਂ ਕਰਨ ਵਾਲੇ ਆਉਣ ਵਾਲੇ ਵਿਅਕਤੀ ਦੀ ਸਨਾਖ਼ਤ ਉਸ ਦੇ ਪਹਿਚਾਣ ਪੱਤਰ , ਵੋਟਰ ਕਾਰਡ, ਰਾਸ਼ਨ ਕਾਰਡ, ਡਰਾਇਵਿੰਗ ਲਾਇਸੈਂਸ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇ | ਇਸ ਤੋਂ ਇਲਾਵਾ ਐਕਟੀਵਿਟੀ ਸਰਵਰ ਲੌਗ ਮੁੱਖ ਸਰਵਰ ਵਿੱਚ ਸੁਰੱਖਿਅਤ ਹੋਵੇਗਾ ਅਤੇ ਇਸ ਦਾ ਰਿਕਾਰਡ ਮੁੱਖ ਸਰਵਰ ਵਿੱਚ ਘੱਟੋ -ਘੱਟ ਛੇ ਮਹੀਨੇ ਲਈ ਸੁਰੱਖਿਅਤ ਰੱਖਿਆ ਜਾਵੇ| ਜੇਕਰ ਸਾਇਬਰ ਕੈਫੇ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਇਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲੱਗਦੀ ਹੈ ਤਾਂ ਉਹ ਸਬੰਧਤ ਪੁਲੀਸ ਸਟੇਸ਼ਨ ਨੂੰ ਸੂਚਿਤ ਕਰੇਗਾ ਅਤੇ ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਵਾਲੇ ਰਿਕਾਰਡ ਨੂੰ ਸੰਭਾਲ ਕੇ ਰੱਖੇਗਾ| ਇਹ ਹੁਕਮ 15 ਜੂਨ 2018 ਤੱਕ ਲਾਗੂ ਰਹਿਣਗੇ|
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਜਿਲ੍ਹੇ ਦੀਆਂ ਸੀਮਾਵਾਂ ਅੰਦਰ ਰਾਤ 10.00 ਵਜੇ ਤੋਂ ਸਵੇਰੇ 6.00 ਵਜੇ ਤੱਕ ਲਾਊਂਡ ਸਪੀਕਰ ਚਲਾਉਣ ਤੇ ਪਾਬੰਦੀ ਲਗਾਈ ਹੈ| ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਿਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜਜ਼) ਐਕਟ 1956 ਵਿੱਚ ਦਰਜ ਸ਼ਰਤਾਂ ਮੁਤਾਬਿਕ ਲਿਖਤੀ ਪ੍ਰਵਾਨਗੀ ਪ੍ਰਾਪਤ ਕਰ ਸਕਦੇ ਹਨ| ਇਹ ਹੁਕਮ 15 ਜੂਨ 2018 ਤੱਕ ਲਾਗੂ ਰਹਿਣਗੇ|
ਜਿਲ੍ਹਾ ਮੈਜਿਸਟਰੇਟ ਵਲੋਂ ਜਿਲ੍ਹਾ ਪ੍ਰਬੰਧਕੀ ਕਾਂਪਲੈਕਸ ਦੀ ਬਾਉਂਡਰੀ ਦੇ ਅੰਦਰ ਅਤੇ ਬਾਹਰ 100 ਮੀਟਰ ਦੇ ਖੇਤਰ ਵਿੱਚ ਧਰਨੇ ਅਤੇ ਰੈਲੀਆਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ| ਮੈਮੋਰੰਡਮ ਵਗੈਰਾ ਦੇਣ ਲਈ 5 ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀ ਇਸ ਜੰਗਲੇ ਦੇ ਮੇਨ ਗੇਟ ਵਿੱਚੋਂ ਲੰਘ ਕੇ ਇਸ ਦਫ਼ਤਰ ਵਿੱਚ ਆਉਣ ਤੇ ਕੋਈ ਪਾਬੰਦੀ ਨਹੀਂ ਹੋਵੇਗੀ| ਇਹ ਹੁਕਮ 15 ਜੂਨ 2018 ਤੱਕ ਲਾਗੂ ਰਹਿਣਗੇ|
ਜਿਲ੍ਹਾ ਮੈਜਿਸਟਰੇਟ ਵਲੋਂ ਜਿਲ੍ਹੇ ਵਿੱਚ ਸਿੰਥੈਟਿਕ / ਪਲਾਸਟਿਕ ਦੀ ਬਣੀ ਡੋਰ (ਚਾਈਨਜ ਡੋਰ) ਨੂੰ ਵਰਤਣ, ਵੇਚਣ ਅਤੇ ਸਟੋਰ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਚਾਇਨਾਂ ਡੋਰ ਤੋਂ ਹੋਣ ਵਾਲੇ ਭਿਆਣਕ ਹਾਦਸਿਆਂ ਤੋਂ ਬਚਿਆ ਜਾ ਸਕੇ ਕਿਉਂਕਿ ਬੱਚੇ ਪਤੰਗ ਉਡਾਉਣ ਲਈ ਚਾਇਨਾਂ ਡੋਰ ਦੀ ਵਰਤੋਂ ਕਰਦੇ ਹਨ ਜਿਸ ਨਾਲ ਹਾਦਸੇ ਵਾਪਰਦੇ ਹਨ|
ਇਨ੍ਹਾਂ ਹਾਦਸਿਆਂ ਨੂੰ ਠੱਲ ਪਾਉਣ ਲਈ ਚਾਇਨਾਂ ਡੋਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ| ਇਹ ਹੁਕਮ 15 ਜੂਨ 2018 ਤੱਕ ਲਾਗੂ ਰਹਿਣਗੇ|

Leave a Reply

Your email address will not be published. Required fields are marked *