ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਵਿੱਚ ਵਾਧੂ ਪਾਬੰਦੀਆਂ ਲਾਗੂ

ਐਸ ਏ ਐਸ ਨਗਰ, 22 ਅਗਸਤ (ਸ.ਬ.) ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗਿਰੀਸ਼ ਦਿਆਲਾਨ ਵਲੋਂ ਸੀ.ਆਰ.ਪੀ.ਸੀ ਦੀ ਧਾਰਾ 144 ਦੇ ਅਧੀਨ ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਵਾਧੂ ਪਾਬੰਦੀਆਂ ਲਗਾਈਆਂ ਹਨ| ਇਹ ਪਾਬੰਦੀਆਂ ਜ਼ਿਲ੍ਹੇ ਦੀਆਂ ਮਿਊਂਸਪਲ ਹੱਦਾਂ ਦੇ ਅੰਦਰ 22.08.2020 ਤੋਂ 31.08.2020 ਤੱਕ ਲਾਗੂ ਰਹਿਣਗੀਆਂ|
ਇਹਨਾਂ ਪਾਬੰਦੀਆਂ ਅਨੁਸਾਰ 31.08.2020 ਤੱਕ ਜ਼ਿਲ੍ਹੇ ਦੇ ਸਾਰੇ ਮਿਉਂਸਪਲ ਕਸਬਿਆਂ ਅਤੇ ਸ਼ਹਿਰਾਂ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਵੀਕੈਂਡ ਕਰਫਿਊ ਲਾਗੂ ਹੋਵੇਗਾ| ਰਾਤ ਦੇ ਕਰਫਿਊ ਬਾਰੇ ਇਹ ਨਿਰਧਾਰਤ ਕੀਤਾ ਗਿਆ ਹੈ ਕਿ ਜ਼ਿਲ੍ਹੇ ਦੀ ਮਿਊਂਸਪਲ ਹੱਦਾਂ ਦੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 5:00 ਵਜੇ ਤੱਕ ਵਿਅਕਤੀਆਂ ਦੀਆਂ ਸਾਰੀਆਂ ਗੈਰ-ਜ਼ਰੂਰੀ ਗਤੀਵਿਧੀਆਂ ਤੇ ਪਾਬੰਦੀ ਰਹੇਗੀ|
ਜਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਇਸ ਦੌਰਾਨ ਜ਼ਰੂਰੀ ਗਤੀਵਿਧੀਆਂ ਅਤੇ ਸੇਵਾਵਾਂ, ਰਾਸ਼ਟਰੀ ਅਤੇ ਰਾਜ ਮਾਰਗਾਂ ਤੇ ਵਿਅਕਤੀਆਂ ਅਤੇ ਵਸਤਾਂ ਦੀ ਆਵਾਜਾਈ, ਇੰਟਰ ਸਟੇਟ ਅਤੇ ਇੰਟਰਾ ਸਟੇਟ ਵਿਚ ਵਿਅਕਤੀਆਂ ਦਾ ਆਉਣ-ਜਾਣ, ਕਾਰਗੋ ਤੋਂ ਮਾਲ ਉਤਾਰਨ, ਅੰਤਰ ਰਾਜੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਵਿਅਕਤੀਆਂ ਨੂੰ ਉਨ੍ਹਾਂ ਦੇ ਸਥਾਨਾਂ ਤੇ ਜਾਣ ਦੀ ਆਗਿਆ ਹੋਵੇਗੀ| ਜ਼ਰੂਰੀ ਸੇਵਾਵਾਂ ਵਿਚ ਸਿਹਤ, ਖੇਤੀਬਾੜੀ ਅਤੇ ਸਬੰਧਤ ਗਤੀਵਿਧੀਆਂ, ਡੇਅਰੀ ਅਤੇ ਫਿਸ਼ਿੰਗ ਦੀਆਂ ਗਤੀਵਿਧੀਆਂ, ਬੈਂਕ, ਏਟੀਐਮਜ਼, ਸਟਾਕ ਮਾਰਕੀਟ, ਬੀਮਾ ਕੰਪਨੀਆਂ, ਆਨ-ਲਾਈਨ ਟੀਚਿੰਗ, ਜਨਤਕ ਸਹੂਲਤਾਂ, ਮਲਟੀਪਲ-ਸ਼ਿਫਟਾਂ ਵਿੱਚ ਪਬਲਿਕ ਟ੍ਰਾਂਸਪੋਰਟ ਉਦਯੋਗ, ਨਿਰਮਾਣ ਉਦਯੋਗ, ਪ੍ਰਾਈਵੇਟ ਦਫਤਰ ਅਤੇ ਸਰਕਾਰੀ ਦਫਤਰ, ਮੀਡੀਆ ਦੋਵੇਂ ਵਿਜ਼ੂਅਲ ਅਤੇ ਪ੍ਰਿੰਟ ਆਦਿ ਸ਼ਾਮਲ ਹਨ|
ਆਦੇਸ਼ਾਂ ਅਨੁਸਾਰ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 6:30 ਵਜੇ ਤਕ ਖੁੱਲ੍ਹਣਗੀਆਂ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰਹਿਣਗੀਆਂ| ਦੁਕਾਨਾਂ/ਮਾਲਸ (ਜ਼ਰੂਰੀ ਚੀਜ਼ਾਂ ਦਾ ਕਾਰੋਬਾਰ ਕਰਨ ਵਾਲੇ), ਧਾਰਮਿਕ ਸਥਾਨ, ਸਪੋਰਟਸ ਕੰਪਲੈਕਸ, ਸਟੇਡੀਅਮ ਅਤੇ ਪਬਲਿਕ ਕੰਪਲੈਕਸ ਅਤੇ ਸ਼ਰਾਬ ਦੇ ਠੇਕੇ ਰੋਜ਼ਾਨਾ ਸ਼ਾਮ 6:30 ਵਜੇ ਤੱਕ ਖੁੱਲੇ ਰਹਿਣਗੇ| ਰੈਸਟੋਰੈਂਟ ਸ਼ਾਮ 6:30 ਵਜੇ ਤੱਕ ਖੁੱਲ੍ਹੇ ਰਹਿਣਗੇ ਪਰ ਸ਼ਨੀਵਰ ਅਤੇ ਐਤਵਾਰ ਨੂੰ ਸ਼ਾਮ 6:30 ਵਜੇ ਤੱਕ ਸਿਰਫ ਹੋਮ ਡਿਲਿਵਰੀ ਦੀ ਹੀ ਆਗਿਆ ਹੋਵੇਗੀ|
ਹੁਕਮਾਂ ਅਨੁਸਾਰ ਮੁਹਾਲੀ ਵਿੱਚ ਕਿਸੇ ਵੀ ਦਿਨ ਗੈਰ-ਜ਼ਰੂਰੀ ਵਸਤਾਂ ਵਾਲੀਆਂ 50Üਫੀਸਦੀ ਤੋਂ ਵੱਧ ਦੁਕਾਨਾਂ ਸ਼ਹਿਰਾਂ ਵਿੱਚ ਖੁੱਲੀਆਂ ਨਹੀਂ ਰਹਿਣਗੀਆਂ| ਇਹ ਦੁਕਾਨਾਂ ਪੜਾਅਵਾਰ ਢੰਗ (ਈਵਨ/ਔਡ) ਨਾਲ ਖੁੱਲਣਗੀਆਂ| ਹਾਲਾਂਕਿ, ਜ਼ਰੂਰੀ ਵਸਤਾਂ ਜਿਵੇਂ ਕਿ ਭੋਜਨ, ਦਵਾਈਆਂ, ਦੁੱਧ ਅਤੇ ਦੁੱਧ ਦੇ ਉਤਪਾਦਾਂ, ਪੋਲਟਰੀ ਆਦਿ ਵਾਲੀਆਂ ਸਾਰੀਆਂ ਦੁਕਾਨਾਂ ਨਿਰਧਾਰਤ ਸਮੇਂ ਅਨੁਸਾਰ ਰੋਜ਼ਾਨਾ ਖੁੱਲੀਆਂ ਰਹਿਣਗੀਆਂ| ਹੁਕਮਾਂ ਅਨੁਸਾਰ ਵਪਾਰੀ ਅਤੇ ਮਾਰਕੀਟ ਐਸੋਸੀਏਸ਼ਨਾਂ ਮਿਉਂਸਪਲ ਹੱਦਾਂ ਦੇ ਅੰਦਰ ਸਾਰੇ ਬਾਜ਼ਾਰਾਂ ਵਿਚ ਦੁਕਾਨਾਂ ਨੂੰ ਪੜਾਅਵਾਰ ਢੰਗ ਨਾਲ ਖੁੱਲਣ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੀਆਂ|
ਹੁਕਮਾਂ ਅਨੁਸਾਰ ਜ਼ਿਲ੍ਹੇ ਭਰ ਦੇ ਵਾਹਨਾਂ ਸਬੰਧੀ ਪਾਬੰਦੀਆਂ ਅਨੁਸਾਰ 4 ਪਹੀਆ ਵਾਹਨ ਵਿਚ ਡ੍ਰਾਈਵਰ ਸਮੇਤ ਸਿਰਫ 3 ਵਿਅਕਤੀਆਂ ਨੂੰ ਹੀ ਆਗਿਆ ਦਿੱਤੀ ਗਈ ਹੈ| ਸਾਰੀਆਂ ਬੱਸਾਂ ਅਤੇ ਜਨਤਕ ਟ੍ਰਾਂਸਪੋਰਟ ਵਾਹਨਾਂ ਵਿਚ 50Ü ਸਮਰੱਥਾ ਨਾਲ ਬੈਠਣ ਦੀ ਆਗਿਆ ਹੋਵੇਗੀ ਅਤੇ ਕੋਈ ਵੀ ਵਿਅਕਤੀ ਖੜ੍ਹਾ ਨਹੀਂ ਹੋਵੇਗਾ| ਇਸ ਦੌਰਾਨ ਜ਼ਿਲ੍ਹੇ ਵਿੱਚ ਹਰ ਤਰ੍ਹਾਂ ਇਕੱਠਾਂ ਤੇ ਪਾਬੰਦੀ ਲਗਾਈ ਗਈ ਹੈ| ਸਾਰੇ ਜ਼ਿਲ੍ਹੇ ਵਿੱਚ ਸਮਾਜਿਕ, ਰਾਜਨੀਤਿਕ, ਧਾਰਮਿਕ ਇਕੱਠ ਅਤੇ ਪ੍ਰਦਰਸ਼ਨਾਂ ਦੀ ਮਨਾਹੀ ਹੈ| ਹਾਲਾਂਕਿ, ਵਿਆਹ ਅਤੇ ਸੰਸਕਾਰ ਨਾਲ ਜੁੜੇ ਇਕੱਠਾਂ ਨੂੰ ਕ੍ਰਮਵਾਰ ਸਿਰਫ 30 ਵਿਅਕਤੀਆਂ ਅਤੇ 20 ਵਿਅਕਤੀਆਂ ਦੀ ਆਗਿਆ ਹੋਵੇਗੀ| ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਲਈ ਪ੍ਰਬੰਧਕਾਂ ਅਤੇ ਮੁੱਖ ਭਾਗੀਦਾਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ|
ਜ਼ਿਲ੍ਹੇ ਭਰ ਵਿਚ ਸਰਕਾਰੀ ਅਤੇ ਪ੍ਰਾਇਵੇਟ ਦਫਤਰਾਂ ਲਈ ਇਹ ਨਿਰਧਾਰਤ ਕੀਤਾ ਗਿਆ ਹੈ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਦਫਤਰ ਮਹੀਨੇ ਦੇ ਅੰਤ ਤੱਕ 50 ਫੀਸਦੀ ਸਟਾਫ ਨਾਲ ਕੰਮ ਕਰਨਗੇ ਭਾਵ ਹਰ ਦਿਨ 50Ü ਤੋਂ ਵੱਧ ਕਰਮਚਾਰੀਆਂ ਨੂੰ ਆਗਿਆ ਨਹੀਂ ਹੋਵੇਗੀ|

Leave a Reply

Your email address will not be published. Required fields are marked *