ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਬ-ਡਵੀਜਨ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੇ ਚੋਣ ਅਧਿਕਾਰ ਖੇਤਰ ਵਿੱਚ ਹਥਿਆਰ ਚੁੱਕਣ ਤੇ ਮਨਾਹੀ ਦੇ ਹੁਕਮ ਜਾਰੀ

ਪਟਿਆਲਾ, 2 ਫਰਵਰੀ (ਸ.ਬ.) ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਵਿੱਚ ਨਗਰ ਕੌਂਸਲਾਂ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੀਆਂ ਚੋਣਾਂ ਨੂੰ ਸ਼ਾਤੀ ਪੂਰਵਕ ਕਰਵਾਉਣ ਲਈ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਬ-ਡਵੀਜਨ ਰਾਜੁਪਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੇ ਚੋਣ ਅਧਿਕਾਰ ਵਾਲੇ ਖੇਤਰ ਵਿੱਚ ਲਾਇਸੰਸੀ ਅਸਲਾ ਧਾਰੀਆਂ ਲਈ 20 ਫਰਵਰੀ 2021 ਤੱਕ ਅਸਲਾ ਚੁੱਕਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪ੍ਰਾਪਤ ਹਿਦਾਇਤਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੀਆਂ 14 ਫਰਵਰੀ 2021 ਨੂੰ ਹੋਣੀਆਂ ਵਾਲੀਆਂ ਚੋਣਾਂ ਨੂੰ ਨਿਰਵਿਘਨ ਅਤੇ ਸ਼ਾਤੀ ਨਾਲ ਕਰਵਾਉਣ ਲਈ ਸਬ-ਡਵੀਜ਼ਨ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਵਿਖੇ ਅਸਲਾ ਚੁੱਕਣ ਦੀ ਮਨਾਹੀ ਦੇ ਸਬੰਧੀ ਹੁਕਮ ਹੋਏ ਹਨ। ਇਸ ਲਈ ਲੋਕ ਸ਼ਾਂਤੀ ਹਿਤ ਅਤੇ ਇਨ੍ਹਾਂ ਚੋਣਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਸ਼ਾਂਤੀ ਪੂਰਵਕ ਕਰਵਾਉਣ ਲਈ ਅਸਲਾ ਨਾਲ ਚੁੱਕਣ ਦੀ ਮਨਾਹੀ ਦੇ ਹੁਕਮ ਘੋਸ਼ਿਤ ਕੀਤੇ ਜਾਣੇ ਜ਼ਰੂਰੀ ਹਨ।

Leave a Reply

Your email address will not be published. Required fields are marked *