ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਝੋਨੇ ਦੀ ਸਾਰੀ ਫਸਲ ਦੀ ਕੀਤੀ ਖ਼ਰੀਦ: ਡੀ.ਸੀ.

ਐਸ.ਏ.ਐਸ.ਨਗਰ , 3 ਨਵੰਬਰ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨੇ ਸਬੰਧੀ 216 ਕਰੋੜ 91ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਮੰਡੀਆਂ ਵਿਚ ਪੁੱਜੀ ਹੁਣ ਤੱਕ ਦੀ 132110 ਮੀਟ੍ਰਿਕ ਟਨ ਝੋਨੇ ਫਸਲ ਦੀ ਸਾਰੀ ਖਰੀਦ ਕਰ ਲਈ ਗਈ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਪੁੱਜਿਆ ਦਾਣਾ-ਦਾਣਾ ਖਰੀਦਿਆ ਜਾਵੇਗਾ|
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਪਨਗਰੇਨ ਵਲੋਂ ਹੁਣ ਤੱਕ 45440 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ ਅਤੇ ਮਾਰਕਫੈਡ ਵਲੋਂ 33650 ਮੀਟ੍ਰਿਕ ਟਨ, ਪਨਸਪ ਵਲੋਂ 25010 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵਲੋਂ 11695 ਮੀਟ੍ਰਿਕ ਟਨ, ਪੰਜਾਬ ਐਗਰੋ ਵਲੋਂ 12919 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵਲੋਂ 3271 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਦ ਕਿ ਵਪਾਰੀਆਂ ਵਲੋਂ 125 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ| ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚੋਂ 129271 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ|
ਸ੍ਰੀਮਤੀ ਸਪਰਾ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਾਤਾਵਰਨ ਦੀ ਸਵੱਛਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਲਈ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਮਿੱਤਰ ਕੀੜੇ ਵੀ ਮਾਰੇ ਜਾਂਦੇ ਹਨ| ਸ੍ਰੀਮਤੀ ਸਪਰਾ ਨੇ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੰਡੀਆਂ ਵਿੱਚ ਝੋਨਾ ਖਰੀਦਣ ਦੇ ਨਾਲ-ਨਾਲ ਲਿਫਟਿੰਗ ਨੂੰ ਵੀ ਯਕੀਨੀ ਬਣਾਉਣ ਤਾਂ ਜੋ ਮੰਡੀਆਂ ਵਿੱਚ ਥਾਂ ਦੀ ਦਿੱਕਤ ਨਾ ਆਵੇ|

Leave a Reply

Your email address will not be published. Required fields are marked *