ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 55 ਹਜਾਰ 394 ਮੀਟਰਿਕ ਟਨ  ਝੋਨੇ ਦੀ ਖਰੀਦ  ਕੀਤੀ : ਸਪਰਾ

ਐਸ ਏ ਐਸ ਨਗਰ, 10 ਨਵੰਬਰ (ਸ.ਬ.) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਪੁੱਜੀ  1 ਲੱਖ 55 ਹਜਾਰ 394 ਮੀਟਰਿਕ ਟਨ  ਝੋਨੇ ਦੀ ਖਰੀਦ  ਕੀਤੀ ਜਾ ਚੁੱਕੀ ਹੈ ਅਤੇ  ਮੰਡੀਆਂ ਵਿਚ  1 ਲੱਖ 55 ਹਜਾਰ 440 ਮੀਟਰਿਕ ਟਨ ਝੋਨਾ ਪੁੱਜਿਆ ਅਤੇ ਕਿਸਾਨਾਂ ਨੂੰ 240 ਕਰੋੜ 62 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਜਦਕਿ ਬਕਾਇਆ ਰਾਸ਼ੀ 5 ਕਰੋੜ 64 ਲੱਖ ਦੀ ਅਦਾਇਗੀ ਵੀ ਤੁਰੰਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ| ਇਸ ਗੱਲ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਪੁੱਜੀ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ| ਉਨ੍ਹਾਂ ਮੰਡੀਆਂ ਵਿਚ ਚਲ ਰਹੇ ਝੋਨੇ ਦੀ ਖਰੀਦ ਤੇ ਤਸੱਲੀ ਦਾ ਪ੍ਰਗਟਾਵਾ ਵੀ ਕੀਤਾ|
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਸਰਕਾਰੀ ਖਰੀਦ             ਏਜੰਸੀ ਪਨਗ੍ਰੇਨ ਵੱਲੋਂ 55 ਹਜਾਰ 962 ਮੀਟਰਿਕ ਟਨ, ਮਾਰਕਫੈਡ ਨੇ 26 ਹਜ਼ਾਰ 691 ਮੀਟਰਿਕ ਟਨ, ਪਨਸਪ ਨੇ 29 ਹਜ਼ਾਰ 081 ਮੀਟਰਿਕ ਟਨ,  ਵੇਅਰ ਹਾਊਸ ਵੱਲੋਂ 10 ਹਜਾਰ 913 ਮੀਟਰਿਕ ਟਨ , ਪੰਜਾਬ ਐਗਰੋ ਵੱਲੋਂ 24 ਹਜ਼ਾਰ 906 ਮੀਟਰਿਕ ਟਨ, ਐਫ.ਸੀ.ਆਈ ਵੱਲ 7330 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 511 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ  ਗਈ ਹੈ|
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ ਖੁੰਹਦ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਰਾਤ ਵੇਲੇ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਨਾ ਕਰਾਈ ਜਾਵੇ ਕਿਉਂਕਿ ਰਾਤ ਸਮੇਂ ਤਰੇਲ ਪੈਂਦੀ ਹੈ ਜਿਸ ਨਾਲ ਝੋਨੇ ਵਿਚ ਨਮੀ  ਵੱਧ ਜਾਂਦੀ ਹੈ| ਉਨ੍ਹਾਂ ਕਿਹਾ ਕਿ ਪਰਾਲੀ ਅਤੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੁਸ਼ਿਤ ਹੁੰਦਾ ਹੈ ਊÎੱਥੇ ਜਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਅਤੇ ਕਿਸਾਨ ਦੇ ਮਿੱਤਰ ਕੀੜੇ ਮਾਰੇ ਜਾਂਦੇ ਹਨ|

Leave a Reply

Your email address will not be published. Required fields are marked *