ਜ਼ਿਲ੍ਹੇ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕਰਨ ਲਈ ਡੈਪੋ ਅਤੇ ਬਡੀ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ: ਡੀ.ਸੀ.

ਐਸ.ਏ.ਐਸ.ਨਗਰ, 17 ਅਕਤੂਬਰ (ਸ.ਬ.)ਜਿਲ੍ਹੇ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕਰਨ ਲਈ ਡੈਪੋ ਅਤੇ ਬਡੀ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਅਤੇ ਇਹ ਪ੍ਰੋਗਰਾਮ ਯੋਜਨਾਬੱਧ ਤਰੀਕੇ ਨਾਲ ਚਲਾਉਣ ਲਈ ਅਗਾਂਊ ਰੂਪ ਰੇਖਾ ਤਿਆਰ ਕੀਤੀ ਜਾਵੇ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ|
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮੂਹ ਐਸ.ਡੀ.ਐਮ ਨੂੰ ਆਖਿਆ ਕਿ ਮਾਸਟਰ ਟਰੇਨਰਜ਼ ਵਲੋਂ ਸਮੂਹ ਕਲਸਟਰ ਕੁਆਡੀਨੇਟਰ ਨਿਗਰਾਨ ਕਮੇਟੀਆਂ ਅਤੇ ਡੈਪੋ ਨੂੰ ਨਵੰਬਰ ਮਹੀਨੇ ਦੌਰਾਨ ਸਿਖਲਾਈ ਦੇਣ ਲਈ ਇੱਕ ਕਲੰਡਰ ਤਿਆਰ ਕੀਤਾ ਜਾਵੇ ਤਾਂ ਜੋ ਟਰੇਨਿੰਗ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ| ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਾਰਡ ਪੱਧਰ ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵੀ ਜਾਗਰੂਕਤਾ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕੀਤੀ ਜਾਵੇ ਤਾਂ ਜੋ ਉਸ ਅਨੁਸਾਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਸਕਣ| ਸ੍ਰੀਮਤੀ ਸਪਰਾ ਨੇ ਦੱਸਿਆ ਕਿ ਡੈਪੋ ਪ੍ਰੋਗਰਾਮ ਜ਼ਿਲੇ ਲਈ ਨਿਯੁਕਤ ਕੀਤੇ ਨੋਡਲ ਅਫਸਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਅਤੇ ਪੁਲੀਸ ਪ੍ਰਸ਼ਾਸਨ ਵਲੋਂ ਨਿਯੁਕਤ ਕੀਤੇ ਨੋਡਲ ਅਫਸਰ ਐਸ ਪੀ (ਹੈਡਕੁਆਟਰ) ਗੁਰਸੇਵਕ ਸਿੰਘ ਬਰਾੜ ਸਬ ਡਵੀਜ਼ਨ ਪੱਧਰ ਤੇ ਮੀਟਿੰਗਾਂ ਆਯੋਜਿਤ ਕਰਨਗੇ ਤਾਂ ਜੋ ਜਿਲ੍ਹੇ ਵਿੱਚ ਡੈਪੋ ਅਤੇ ਬਡੀ ਪ੍ਰੋਗਰਾਮ ਨੂੰ ਹੋਰ ਸਫਲਤਾ ਨਾਲ ਚਲਾਇਆ ਜਾ ਸਕੇ| ਉਨ੍ਹਾਂ ਸਮੂਹ ਐਸ ਡੀ ਐਮ ਨੂੰ ਆਖਿਆ ਕਿ ਉਹ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਬਡੀ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ| ਉਨ੍ਹਾਂ ਵਿਦਿਅਕ ਸੰਸਥਾਵਾਂ ਵਿਚ ਨੋਡਲ ਅਫਸਰ ਨਿਯੁਕਤ ਕਰਨ ਲਈ ਵੀ ਆਖਿਆ| ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜਿਲ੍ਹੇ ਵਿਚ ਹੋਰ ਡੈਪੋ ਬਣਾਉਣ ਲਈ ਨਵੇਂ ਸਿਰੇ ਤੋਂ ਰਜਿਸਟਰੇਸ਼ਨ ਸ਼ੁਰੂ ਕਰਨ ਲਈ ਵੀ ਆਖਿਆ|
ਡਿਪਟੀ ਕਮਿਸ਼ਨਰ ਨੇ ਇਸ ਮੌਕੇਜਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਸਕੂਲਾਂ , ਕਾਲਜਾਂ ਵਿਚ ਬਣਾਏ ਗਏ ਬਡੀ ਗਰੁੱਪਾਂ ਦੀਆਂ ਗਤੀਵਿਧੀਆਂ ਨੂੰ ਵਟਸਪ ਗਰੁੱਪ ਤੇ ਪਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ| ਉਨ੍ਹਾਂ ਦੱਸਿਆ ਕਿ ਹੁਣ ਬਡੀ ਗਰੁੱਪਾਂ ਨੂੰ ਨੌਜਵਾਨਾਂ ਵਿੱਚ ਨਸ਼ਿਆਂ ਦੇ ਖਾਤਮੇ ਲਈ ਗਜ਼ਟਿਡ ਅਫਸਰ ਲੈਕਚਰ ਦਿਆ ਕਰਨਗੇ| ਉਨ੍ਹਾਂ ਇਸ ਗੱਲ ਤੇ ਵੀ ਜੋਰ ਦਿੱਤਾ ਕਿ ਸਮੂਹ ਡੈਪੋਜ਼ ਮੁੜ ਤੋਂ ਹਰ ਪਿੰਡ ਅਤੇ ਵਾਰਡ ਨੂੰ ਕਵਰ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ| ਇਸ ਮੌਕੇ ਜਿਲ੍ਹਾ ਪੁਲੀਸ ਮੁਖੀ ੍ਰਸ੍ਰੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜਿਲ੍ਹੇ ਵਿੱਚ ਡੈਪੋ ਅਤੇ ਬਡੀ ਪ੍ਰੋਗਾਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਹਰ ਸੰਭਵ ਯਤਨ ਕਰੇਗਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਹੇਠਲੇ ਪੱਧਰ ਤੱਕ ਪਹੁੰਚ ਕੀਤੀ ਜਾਵੇਗੀ|
ਮੀਟਿੰਗ ਵਿਚ ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਸੰਯੁਕਤ ਕਮਿਸ਼ਨਰ ਨਗਰ ਨਿਗਮ ਕਨੁ ਥਿੰਦ, ਐਸ.ਡੀ.ਐਮ ਡੇਰਾਬਸੀ ਪਰਮਜੀਤ ਸਿੰਘ, ਐਸ.ਡੀ.ਐਮ. ਖਰੜ ਵਿਨੋਦ ਕੁਮਾਰ ਬਾਂਸਲ, ਐਸ.ਡੀ.ਐਮ. ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ ਜਨਰਲ ਯਸ਼ਪਾਲ ਸ਼ਰਮਾ , ਡਿਪਟੀ ਡੀ.ਓ. ਰਵਿੰਦਰ ਕੌਰ, ਡੀ.ਐਸ.ਪੀ. ਸਿਟੀ-2 ਰਮਨਦੀਪ ਸਿੰਘ, ਡੀ ਐਸ.ਪੀ. ਸਿਟੀ-1 ਕਮਲਪ੍ਰੀਤ ਸਿੰਘ, ਡੀ.ਐਸ ਪੀ ਖਰੜ ਦੀਪ ਕਮਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *