ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਨਾਕੇ ਲਾ ਕੇ ਦੁੱਧ ਦੇ ਸੈਂਪਲ ਭਰੇ

ਐਸ.ਏ.ਐਸ ਨਗਰ, 3 ਅਗਸਤ (ਸ.ਬ.) ਲੋਕਾਂ ਨੂੰ ਖਾਣ-ਪੀਣ ਵਾਲੀਆਂ ਮਿਆਰੀ ਵਸਤਾਂ ਮਿਲਣੀਆਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿਹਤ ਅਫਸਰ ਡਾ. ਆਰ.ਐਸ ਕੰਗ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਨਾਕੇ ਲਾ ਕੇ ਦੁੱਧ ਢੋਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਗਈ ਅਤੇ ਦੁੱਧ ਦੇ ਸੈਂਪਲ ਭਰੇ ਗਏ| ਇਸ ਤੋਂ ਇਲਾਵਾ ਫੇਜ਼-10 ਸਥਿਤ ਰੈਸਟੋਰੈਂਟਾਂ ਵਿੱਚੋਂ ਦੁੱਧ ਉਤਪਾਦਾਂ ਦੇ ਸੈਂਪਲ ਲੈ ਕੇ ਜਾਂਚ ਲਈ ਲੈਬੋਰਟਰੀ ਭੇਜੇ ਗਏ ਹਨ|
ਇਸ ਸਬੰਧੀ ਗੱਲਬਾਤ ਕਰਦਿਆਂ ਡਾ. ਆਰ.ਐਸ ਕੰਗ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ| ਇਸੇ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਵਿਸ਼ੇਸ਼ ਨਾਕੇ ਲਾ ਕੇ ਦੁੱਧ ਢੋਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਦੁੱਧ ਦੇ ਸੈਂਪਲ ਭਰੇ ਗਏ| ਉਹਨਾਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਉਤਪਾਦ ਮੁਹੱਈਆ ਕਰਵਾਏ ਜਾਣੇ ਯਕੀਨੀ ਬਣਾਉਣ ਲਈ ਫੇਜ਼-10 ਸਥਿਤ ਰੈਸਟੋਰੈਂਟਾਂ ਵਿੱਚੋਂ ਦੁੱਧ ਉਤਪਾਦਾਂ ਦੇ ਸੈਂਪਲ ਲੈ ਕੇ ਜਾਂਚ ਲਈ ਲੈਬੋਰਟਰੀ ਭੇਜੇ ਗਏ| ਉਹਨਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਥਾਵਾਂ ਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਸਬੰਧੀ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ|

Leave a Reply

Your email address will not be published. Required fields are marked *