ਜ਼ਿਲ੍ਹੇ ਵਿੱਚ ਸਪਲੀਮੈਂਟਰੀ ਨਿਊਟ੍ਰੇਸ਼ਨ ਸਕੀਮ ਤਹਿਤ 19 ਹਜਾਰ 318 ਬੱਚਿਆਂ ਨੂੰ ਦਿੱਤਾ ਜਾਦਾਂ ਹੈ ਪੋਸਟਿਕ ਆਹਾਰ : ਡੀ.ਸੀ.

ਐਸ.ਏ.ਐਸ.ਨਗਰ, 5 ਮਾਰਚ (ਸ.ਬ.) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਪਲੀਮੈਂਟਰੀ ਨਿਊਟ੍ਰੇਸ਼ਨ ਸਕੀਮ ਤਹਿਤ 19 ਹਜਾਰ 318 ਬੱਚਿਆਂ ਨੂੰ ਪੌਸ਼ਟਿਕ ਆਹਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ| ਇਸ ਤੋਂ ਇਲਾਵਾ 5 ਹਜਾਰ 515 ਗਰਭਵਤੀ ਮਾਵਾਂ ਨੂੰ ਵੀ ਪੌਸ਼ਟਿਕ ਖੁਰਾਕ ਦਿੱਤੀ ਜਾਂਦੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਅਤੇ ਭਲਾਈ ਨਾਲ ਸਬੰਧਤ ਸਕੀਮ ਅਧੀਨ ਜਿਲ੍ਹੇ ਵਿੱਚ ਗਰਭਵਤੀ ਮਾਵਾਂ ਅਤੇ ਛੋਟੀ ਉਮਰ ਦੇ ਬੱਚਿਆਂ ਨੂੰ ਪੌਸ਼ਟਿਕ ਅਹਾਰ ਦੇਣ ਲਈ ਸਪਲੀਮੈਂਟਰੀ ਨਿਊਟ੍ਰੇਸ਼ਨ ਪ੍ਰੋਗਰਾਮ ਤਹਿਤ ਆਹਾਰ ਮੁਹੱਈਆ ਕਰਵਾਇਆ ਜਾਂਦਾ ਹੈ|
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਨਿਊਟਰੇਸ਼ਨ ਪ੍ਰੋਗਰਾਮ ਤਹਿਤ ਅਤੇ ਗਰਭਵਤੀ ਮਾਵਾਂ ਨੂੰ ਪੌਸ਼ਟਿਕ ਖੁਰਾਕ ਦੇਣ ਤੇ ਹੁਣ ਤੱਕ 81 ਲੱਖ 54 ਹਜਾਰ ਰੁਪਏ ਖਰਚ ਕੀਤੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਕੁੱਲ 614 ਆਂਗਣਵਾੜੀ ਕੇਂਦਰ ਕੰਮ ਕਰ ਰਹੇ ਹਨ ਜਿਨ੍ਹਾਂ ਤੇ 614 ਆਂਗਣਵਾੜੀ ਵਰਕਰ ਤਾਇਨਾਤ ਹਨ ਅਤੇ ਇਸ ਤੋਂ ਇਲਾਵਾ 22 ਸੁਪਰਵਾਇਜ਼ਰ ਵੀ ਆਪਣੀ ਡਿਊਟੀ ਨਿਭਾ ਰਹੇ ਹਨ|
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਰਾਹੀਂ 6 ਮਹੀਨੇ ਤੋਂ 6 ਸਾਲਾਂ ਦੇ ਅਤੇ 28 ਹਜਾਰ 611, 6 ਮਹੀਨੇ ਤੋਂ 3 ਸਾਲਾਂ ਦੇ 12 ਹਜ਼ਾਰ 708 ਅਤੇ 3 ਤੋਂ 6 ਸਾਲ ਦੇ 6610 ਬੱਚਿਆਂ ਨੂੰ ਪੌਸ਼ਟਿਕ ਅਹਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ|

Leave a Reply

Your email address will not be published. Required fields are marked *