ਜ਼ਿਲ੍ਹੇ ਵਿੱਚ ਹੁੱਕਾ ਬਾਰਾਂ ਤੇ ਪਾਬੰਦੀ ਦੇ ਹੁਕਮ ਲਾਗੂ

ਐਸ. ਏ. ਐਸ. ਨਗਰ , 4 ਜਨਵਰੀ (ਸ.ਬ.) ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈ.ਏ.ਐਸ. ਡਿਪਟੀ ਕਮਿਸ਼ਨਰ -ਕਮ -ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਕਾਰਪੋਰੇਸ਼ਨ, ਮਿਊਂਸਪਲ ਕਮੇਟੀਆਂ ਦੇ ਅਧੀਨ ਪੈਂਦੇ ਖੇਤਰਾਂ ਅਤੇ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਹੁੱਕਾ ਬਾਰਾਂ ਤੇ ਪਾਬੰਦੀ ਲਗਾ ਦਿੱਤੀ ਗਈ ਹੈ|
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਆਇਆ ਸੀ ਕਿ ਕੁਝ ਰੈਸਟੋਰੈਂਟਾਂ/ਹੁੱਕਾ ਬਾਰਾਂ ਵੱਲੋਂ ਆਉਣ ਵਾਲੇ ਵਿਜ਼ੀਟਰਾਂ ਨੂੰ ਹੁੱਕੇ ਲਈ ਆਫਰ ਕੀਤਾ ਜਾਂਦਾ ਹੈ, ਜਿਸ ਨਾਲ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਖਾਸ ਕਰਕੇ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਨੌਜਵਾਨ ਵੀ ਇਨ੍ਹਾਂ ਹੁੱਕਾ ਬਾਰਾਂ ਦਾ ਸ਼ਿਕਾਰ ਹੋ ਜਾਂਦੇ ਹਨ| ਲੋਕਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਹੁੱਕਾ ਬਾਰਾਂ ਤੇ ਪਾਬੰਦੀ ਦੇ ਹੁਕਮ ਲਗਾਏ ਗਏ ਹਨ| ਇਹ ਹੁਕਮ 1 ਮਾਰਚ 2019 ਤੱਕ ਲਾਗੂ ਰਹਿਣਗੇ| ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ|

Leave a Reply

Your email address will not be published. Required fields are marked *