ਜ਼ਿਲ੍ਹੇ ਵਿੱਚ  ਹੁੱਕਾ ਬਾਰਾਂ ਤੇ ਪਾਬੰਦੀ ਦੇ ਹੁਕਮ

ਐਸ .ਏ.ਐਸ.ਨਗਰ, 1 ਨਵੰਬਰ (ਸ.ਬ.) ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈ .ਏ.ਐਸ. ਡਿਪਟੀ ਕਮਿਸ਼ਨਰ -ਕਮ -ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ‘ਚ ਕਾਰਪੋਰੇਸ਼ਨ , ਮਿਊਂਸਪਲ ਕਮੇਟੀਆਂ ਦੇ ਅਧੀਨ ਪੈਂਦੇ ਖੇਤਰਾਂ ਅਤੇ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਹੁੱਕਾ ਬਾਰਾਂ ਤੇ ਪਾਬੰਦੀ ਲਗਾਈ ਗਈ ਹੈ| ਉਹਨਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੁਝ ਰੈਸਟੋਰੈਂਟਾਂ/ਹੁੱਕਾ ਬਾਰਾਂ ਵੱਲੋਂ  ਆਉਣ ਵਾਲੇ ਵਿਜ਼ਟਰਾਂ ਨੂੰ ਹੁੱਕੇ ਲਈ ਆਫ਼ਰ ਕੀਤਾ ਜਾਂਦਾ ਹੈ| ਜਿਸ ਨਾਲ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਖਾਸ ਕਰਕੇ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਨੌਜਵਾਨ ਵੀ ਇਹਨਾਂ ਹੁੱਕਾ ਬਾਰਾਂ ਦਾ ਸ਼ਿਕਾਰ ਹੋ ਜਾਂਦੇ ਹਨ| ਲੋਕਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਹੁੱਕਾ ਬਾਰਾਂ ਤੇ ਪਾਬੰਦੀ ਦੇ ਹੁਕਮ ਲਗਾਏ ਗਏ ਹਨ ਇਹ ਹੁਕਮ 03 ਦਸੰਬਰ 2017  ਤੱਕ ਲਾਗੂ ਰਹਿਣਗੇ| ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ|

Leave a Reply

Your email address will not be published. Required fields are marked *