ਜ਼ੁਕਰਬਰਗ ਨੇ ਡਾਟਾ ਲੀਕ ਮਾਮਲੇ ਤੇ ਮੰਗੀ ਮੁਆਫੀ

ਸੈਨ ਫਰਾਂਸਿਸਕੋ, 22 ਮਾਰਚ (ਸ.ਬ.) ਫੇਸਬੁੱਕ ਦੇ ਮਾਲਕ ਮਾਰਕ ਜ਼ੁਕਰਬਰਗ ਨੇ ਫੇਸਬੁੱਕ ਡਾਟਾ ਲੀਕ ਮਾਮਲੇ ਵਿਚ ਕੰਪਨੀ ਦੀਆਂ ਕਮੀਆਂ ਨੂੰ ਸਵੀਕਾਰ ਕਰਦੇ ਹੋਏ ਮੁਆਫੀ ਮੰਗੀ ਹੈ| ਜ਼ੁਕਰਬਰਗ ਨੇ ਇਕ ਚੈਨਲ ਨੂੰ ਇੰਟਰਵਿਊ ਵਿਚ ਕਿਹਾ ਕਿ ਇਹ ਵੱਡਾ ਵਿਸ਼ਵਾਸਘਾਤ ਹੈ| ਇਸ ਲਈ ਮੈਨੂੰ ਅਫਸੋਸ ਹੈ| ਲੋਕਾਂ ਦੇ ਡਾਟਾ ਨੂੰ ਸੁਰੱਖਿਅਤ ਰੱਖਣਾ ਸਾਡੀ ਜ਼ਿੰਮੇਦਾਰੀ ਹੈ|
ਉਨ੍ਹਾਂ ਨੇ ਫੇਸਬੁੱਕ ਤੇ ਪੋਸਟ ਵਿਚ ਕਿਹਾ ਕਿ ਸਾਡੇ ਕੋਲੋਂ ਕਈ ਗਲਤੀਆਂ ਹੋਈਆਂ ਹਨ ਪਰ ਉਨ੍ਹਾਂ ਨੂੰ ਠੀਕ ਕਰਨ ਨੂੰ ਲੈ ਕੇ ਕੰਮ ਕੀਤਾ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਅਜੇ ਹੋਰ ਸਮੱਸਿਆਵਾਂ ਦੇ ਹੱਲ ਲਈ ਫੇਸਬੁੱਕ ਵੱਲੋਂ ਕਈ ਕਦਮ ਚੁੱਕੇ ਜਾਣਗੇ| ਜ਼ੁਕਰਬਰਗ ਨੇ ਕਿਹਾ ਕਿ ਉਹ ਉਨ੍ਹਾਂ ਹਜ਼ਾਰਾਂ ਐਪਲੀਕੇਸ਼ਨਾਂ ਦੀ ਜਾਂਚ ਕਰੇਗਾ, ਜਿਸ ਦਾ ਇਸਤੇਮਾਲ ਉਸ ਸਮੇਂ ਵੱਡੀ ਗਿਣਤੀ ਵਿਚ ਕੀਤਾ ਗਿਆ| ਉਨ੍ਹਾਂ ਕਿਹਾ ਕਿ ਫੇਸਬੁੱਕ ਆਪਣੇ ਯੂਜ਼ਰਸ ਨੂੰ ਇਕ ਨਵਾਂ ਟੂਲ ਦੇਵੇਗਾ, ਤਾਂ ਕਿ ਉਨ੍ਹਾਂ ਨੂੰ ਪਤਾ ਲੱਗੇ ਕਿ ਉਨ੍ਹਾਂ ਦੇ ਡਾਟਾ ਦਾ ਇਸਤੇਮਾਲ ਕਿਵੇਂ ਕੀਤਾ ਜਾ ਰਿਹਾ ਹੈ, ਸਾਂਝਾ ਕੀਤਾ ਜਾ ਰਿਹਾ ਹੈ ਅਤੇ ਅੱਗੇ ਤੋਂ ਡਿਵੈਲਪਰਾਂ ਦੀਆਂ ਗਲਤ ਧਾਰਨਾਵਾਂ ਨੂੰ ਰੋਕਣ ਲਈ ਡਾਟਾ ਤੱਕ ਉਸ ਦੀ ਪਹੁੰਚ ਤੇ ਪਾਬੰਦੀ ਲਗਾ ਦੇਵੇਗਾ| ਉਨ੍ਹਾਂ ਕਿਹਾ ਕਿ ਭਵਿੱਖ ਵਿਚ ਅਜਿਹੀ ਵਿਵਸਥਾ ਕੀਤੀ ਜਾਵੇਗੀ ਕਿ ਕਿਸੇ ਵੀ ਤਰ੍ਹਾਂ ਦੀ ਗਲਤ ਵਰਤੋਂ ਰੋਕਣ ਲਈ ਡਿਵੈਲਪਰਾਂ ਦਾ ਡਾਟਾ ਐਕਸੈਸ ਸੀਮਿਤ ਕੀਤਾ ਜਾਏਗਾ|

Leave a Reply

Your email address will not be published. Required fields are marked *