ਫ਼ਿਲਮ ‘ਮਿਸਟਰ ਐਂਡ ਮਿਸਿਜ਼420 ਰਿਟਰਨਜ਼’ ਦਾ ਟ੍ਰੇਲਰ ਰਿਲੀਜ਼, ਸੋਸ਼ਲ ਮੀਡੀਆ ਤੇ ਪਾ ਰਿਹਾ ਧਮਾਲਾਂ

ਸਮਾਣਾ, 21 ਜੁਲਾਈ (ਸ.ਬ.) 15ਅਗਸਤ 2018 ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ‘ਮਿਸਟਰ ਐਂਡ ਮਿਸਿਜ਼ 420 ਰਿਟਰਨਸ’ ਪਹਿਲੀ ਅਜਿਹੀ ਫਿਲਮ ਹੈ, ਜਿਸ ਵਿੱਚ ਗਾਇਕ ਰਣਜੀਤ ਬਾਵਾ ਤੇ ਜੱਸੀ ਗਿੱਲ ਪਹਿਲੀ ਵਾਰ ਇਕੱਠੇ ਅਦਾਕਾਰੀ ਕਰਦੇ ਨਜ਼ਰ ਆਉਣਗੇ| ਹਾਸੇ ਭਰਪੂਰ ਕਹਾਣੀ ਵਾਲੀ ਇਸ ਫ਼ਿਲਮ ਦਾ ਜ਼ਬਰਦਸਤ ਟ੍ਰੇਲਰ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ ਅਤੇ ਟ੍ਰੇਲਰ ਵਿੱਚ ਕਾਫੀ ਮਨੋਰੰਜਨ ਦੇਖਣ ਨੂੰ ਮਿਲ ਰਿਹਾ ਹੈ| ਫ਼ਿਲਮ ਦੀ ਕਹਾਣੀ, ਸੰਵਾਦ ਤੇ ਪਟਕਥਾ ਲੇਖਕ ਨਰੇਸ਼ ਕਥੂਰੀਆ ਨੇ ਲਿਖੇ ਹਨ| ‘ਫਰਾਈਡੇਅ ਰਸ਼ ਮੋਸ਼ਨ ਪਿਕਚਰਜ਼’ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਦੇ ਨਿਰਮਾਤਾ ਦੀਪਕ ਗੁਪਤਾ ਤੇ ਰੂਪਾਲੀ ਗੁਪਤਾ ਅਤੇ ਨਿਰਦੇਸ਼ਕ ਸ਼ਿਤਿਜ ਚੌਧਰੀ ਹਨ| ਇਸ ਫਿਲਮ ਵਿੱਚ ਰਣਜੀਤ ਬਾਵਾ ਤੇ ਜੱਸੀ ਗਿੱਲ ਦੇ ਨਾਲ ਪੰਜਾਬੀ ਇੰਡਸਟਰੀ ਦੇ ਬਹੁਤ ਸਾਰੇ ਨਾਮੀ ਕਲਾਕਾਰ ਆਪਣਾ ਹੁਨਰ ਵਿਖਾਉਣਗੇ ਜਿਵੇਂ ਅਵੰਤਿਕਾ ਹੁੰਦਲ, ਪਾਇਲ ਰਾਜਪੂਤ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਅਨੀਤਾ ਦੇਵਗਨ, ਹਰਦੀਪ ਗਿੱਲ, ਗੁਰਮੀਤ ਸਾਜਨ ਅਤੇ ਹੋਰ ਵੀ ਕਈ ਨਵੇਂ ਚਿਹਰੇ ਇਸ ਫਿਲਮ ਵਿੱਚ ਨਜ਼ਰ ਆਉਣਗੇ| ਫਿਲਮ ਦੇ ਟ੍ਰੇਲਰ ਨੂੰ ਮਿਲ ਰਹੇ ਹੁੰਗਾਰੇ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਹ ਫਿਲਮ ਦਰਸ਼ਕਾਂ ਦੀ ਕਸਵੱਟੀ ਤੇ ਖਰੀ ਉਤਰੇਗੀ| ਫਿਲਮ ਦੇਸ਼-ਵਿਦੇਸ਼ਾਂ ਵਿੱਚ 15 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਦਰਸ਼ਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ| ਫ਼ਿਲਮ ਦੇ ਡ੍ਰਿਸਟੀਬਿਊਟਰ ‘ਓਮਜ਼ੀ ਗਰੁੱਪ’ ਦੇ ਮੁਨੀਸ਼ ਸਾਹਨੀ ਹਨ|

Leave a Reply

Your email address will not be published. Required fields are marked *