ਇੰਡੋਨੇਸ਼ੀਆ ਵਿਚ ਗੁਰਦੀਪ ਸਿੰਘ ਨੂੰ ਮੌਤ ਦੀ ਸਜ਼ਾ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ :ਸੁਸ਼ਮਾ

susma

ਨਵੀਂ ਦਿੱਲੀ, 28 (ਸ.ਬ.) ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਹੈ ਕਿ ਨਸ਼ੀਲੇ ਪਦਾਰਥਾਂ ਨਾਲ ਜੁੜੇ ਇਕ ਮਾਮਲੇ ਵਿਚ ਇੰਡੋਨੇਸ਼ੀਆ ਵਿਚ ਮੌਤ ਦੀ ਸਜ਼ਾ ਦਾ ਸਾਹਮਣਾ ਕਰਨ ਜਾ ਰਹੇ ਇਕ ਭਾਰਤੀ ਵਿਅਕਤੀ ਦੀ ਜਾਨ ਬਚਾਉਣ ਲਈ ਸਰਕਾਰ ਆਖਰੀ ਸਮੇਂ ਦੀ ਕੋਸ਼ਿਸ਼ ਕਰ ਰਹੀ ਹੈ|
ਜ਼ਿਕਰਯੋਗ ਹੈ ਕਿ ਦੇਸ਼ ਵਿਚ ਨਸ਼ੀਲੇ ਪਦਾਰਥ ਦੀ ਤਸਕਰੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ 48 ਸਾਲਾ ਗੁਰਦੀਪ ਸਿੰਘ ਨੂੰ ਅਧਿਕਾਰੀਆਂ ਨੇ ਦੋਸ਼ੀ ਪਾਇਆ ਹੈ| ਉਹ ਇੰਡੋਨੇਸ਼ੀਆ ਵਿਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ| ਸਵਰਾਜ ਨੇ ਟਵੀਟ ਵਿਚ ਕਿਹਾ ਹੈ ਕਿ, ਅਸੀਂ 28 ਜੁਲਾਈ ਨੂੰ ਮੌਤ ਦੀ ਸਜ਼ਾ ਮਿਲਣ ਤੇ ਉਨ੍ਹਾਂ ਦੀ ਜਾਨ ਬਚਾਉਣ ਦੀ ਆਾਖਰੀ ਕੋਸ਼ਿਸ਼ ਕਰ ਰਹੇ ਹਨ|

Leave a Reply

Your email address will not be published. Required fields are marked *