ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ

sohana1

ਐਸ ਏ ਐਸ ਨਗਰ, 11 ਅਕਤੁਬਰ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਧਾਰਮਿਕ ਸਮਾਗਮ ਵਿੱਚ ਭਾਈ ਮਲਕੀਅਤ ਸਿੰਘ ਦੇ ਗੋਲਡਮੈਡਲਿਸਟ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਆਦਿ ਗ੍ਰੰਥ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਵਿੱਚ ਦੱਸਿਆ| ਭਾਈ ਸਤਨਾਮ ਸਿੰਘ ਕੋਹਾੜਕਾ ਹਜੁਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਉਨ੍ਹਾਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ | ਇਸ ਤੋਂ ਇਲਾਵਾ ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਬਲਜੀਤ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਰਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਨਿਆਮੀਆ, ਭਾਈ ਸਵਿੰਦਰ ਸਿੰਘ ਮੁੰਬਈ ਵਾਲੇ, ਭਾਈ ਗੁਰਿੰਦਰ ਸਿੰਘ, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ  ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ |
ਗੁਰਦੁਆਰਾ ਸਾਹਿਬ ਵਿੱਚ ਚੱਲਦੀ ਡਿਸਪੈਂਸਰੀ ਵਿੱਚ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ | ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ |

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਆਉਣ ਵਾਲੀ ਮਿਤੀ 16 ਅਕਤੂਬਰ ਨੂੰ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ| ਇਸ ਦਿਨ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਇਸ ਉਪਰੰਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *