ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ  

13sohana

ਐਸ ਏ ਐਸ ਨਗਰ, 13 ਅਗਸਤ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ| ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਧਾਰਮਿਕ ਸਮਾਗਮ ਵਿੱਚ ਬੀਬੀ ਵਰਿੰਦਰ ਕੌਰ ਖਾਲਸਾ ਅਤੇ ਜਲੰਧਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਵਿੱਚ ਸਰਵਣ ਕਰਾਇਆ| ਭਾਈ ਜੋਗਿੰਦਰ ਸਿੰਘ ਰਿਆੜ ਲੁਧਿਆਣੇ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਭਾਈ ਹਰਵਿੰਦਰ ਸਿੰਘ ਸ੍ਰੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੀਆਂ ਗੁਰਮਤਿ ਵਿਚਾਰਾਂ ਰਾਹੀਂ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ | ਇਸ ਤੋਂ ਇਲਾਵਾ ਭਾਈ ਗੁਰਵਿੰਦਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਭਾਈ ਨਿਸ਼ਾਨ ਸਿੰਘ ਪਟਿਆਲਾ, ਭਾਈ ਸਵਿੰਦਰ ਸਿੰਘ ਮੁੰਬਈ ਵਾਲਿਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਪ੍ਰਤਾਪ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ  ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ | ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਦਸਵੀਂ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ | ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ | ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ |
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 14 ਅਗਸਤ ਨੂੰ ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਵੱਲੋਂ ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸੁੰਦਰ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਜਾ ਰਿਹਾ ਹੈ| ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਬੱਚਿਆਂ ਨੂੰ ਗੁਰਸਿੱਖੀ ਦੇ ਲੜ ਲਾਉਣ ਅਤੇ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਭਾਈ ਜਤਿੰਦਰ ਪਾਲ ਸਿੰਘ ਜੇ.ਪੀ. ਕਲਗੀਧਰ ਸੇਵਕ ਜੱਥਾ ਅਤੇ ਧਰਮ ਪ੍ਰਚਾਰ ਕਮੇਟੀ ਐੱਸ ਏ.ਐੱਸ ਨਗਰ ਦੇ ਸਹਿਯੋਗ ਨਾਲ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ| ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ| ਇਸ ਦਿਨ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ| ਇਸ ਵਿੱਚ ਉੱਚ ਕੋਟੀ ਦੇ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ ਜੀ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *