ਬੀਬੀ ਗਰਚਾ ਵੱਲੋਂ ਜੰਡਪੁਰ ਤੋਂ ‘ਕਰਜਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ’ ਮੁਹਿੰਮ ਦੀ ਸ਼ੁਰੂਆਤ

garcha

– ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਆਉਣ ‘ਤੇ ਨਹੀਂ ਹੋਵੇਗੀ ਕਿਸਾਨਾਂ ਦੀਆਂ ਜਮੀਨਾਂ ਦੀ ਕੁਰਕੀ ਤੇ ਮਿਲੇਗੀ ਫਸਲ ਦੀ ਪੂਰੀ ਰਕਮ : ਗਰਚਾ

ਖਰੜ, 12 ਅਕਤੂਬਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਸ੍ਰੀਮਤੀ ਲਖਵਿੰਦਰ ਕੌਰ ਗਰਚਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ‘ਕਰਜਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ’ ਮੁਹਿੰਮ ਦੀ ਸ਼ੁਰੂਆਤ ਹਲਕਾ ਖਰੜ ਦੇ ਪਿੰਡ ਜੰਡਪੁਰ ਤੋਂ ੦ਕੀਤੀ ਗਈ| ਸ੍ਰੀਮਤੀ ਗਰਚਾ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਪਿੰਡ ਵਿੱਚ ਖੇਤੀ ਨਾਲ ਸਬੰਧਤ ਲੋਕਾਂ ਦੇ ਫਾਰਮ ਭਰੇ ਅਤੇ ਮੌਕੇ ਤੇ ਹੀ ਜਿੰਮੀਦਾਰਾਂ ਨੂੰ ਰਸੀਦਾਂ ਵੀ ਦਿੱਤੀਆਂ ਤਾਂ ਜੋ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਬਣਨ ਤੇ ਇਸ ਮੁਹਿੰਮ ਦਾ ਲਾਭ ਖੇਤੀ ਨਾਲ ਸਬੰਧਤ ਲੋਕਾਂ ਨੂੰ ਦਿਤਾ ਜਾ ਸਕੇ| ਕਾਂਗਰਸੀ ਵਰਕਰਾ1 ਵੱਲੋਂ ਜਿਨ੍ਹਾਂ ਲੋਕਾਂ ਦੇ ਫਾਰਮ ਭਰੇ ਗਏ| ਉਨ੍ਹਾਂ ਦੇ ਘਰਾਂ ਦੇ ਬਾਹਰ ਸਟਿੱਕਰ ਵੀ ਲਗਾਏ ਗਏ ਤਾਂ ਜੋ ਹੋਰਨਾਂ ਲੋਕਾਂ ਨੂੰ ਵੀ ਪਤਾ ਚਲ ਸਕੇ ਕਿ ਇਹ ਪਰਿਵਾਰ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਨਾਲ ਸਹਿਮਤ ਹੈ|
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਗਰਚਾ ਨੇ ਦੱਸਿਆ ਕਿ ‘ਕਰਜਾ ਕੁਰਕਾ ਫਸਲ ਦੀ ਪੂਰੀ ਰਕਮ’ ਮੁਹਿੰਮ ਦੀ ਅੱਜ ਪਿੰਡ ਜੰਡਪੁਰ ਤੋਂ ਸ਼ੁਰੂਆਤ ਕੀਤੀ ਗਈ ਹੈ| ਆਉਂਦੇ ਦਿਨਾਂ ਵਿੱਚ ਹਲਕਾ ਖਰੜ ਦੇ ਸਾਰੇ ਪਿੰਡਾਂ ਅਤੇ ਕਸਬਿਆਂ ਵਿੱਚ ਖੇਤੀ ਨਾਲ ਸਬੰਧਤ ਲੋਕਾ1 ਦੇ ਫਾਰਮ ਭਰੇ ਜਾਣਗੇ ਅਤੇ ਲੋਕਾਂ ਦੀ ਕਾ1ਗਰਸ ਪਾਰਟੀ ਨਾਲ ਸਹਿਮਤੀ ਲਈ ਜਾਵੇਗੀ| ਉਨ੍ਹਾਂ ਦੱਸਿਆ ਕਿ ਚੋਣਾਂ ਉਪਰੰਤ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਤਿੰਨ ਮਹੀਨੇ ਦੇ ਅੰਦਰ ਅੰਦਰ ਫਾਰਮ ਭਰਨ ਵਾਲੇ ਲੋਕਾਂ ਨੂੰ ਫੋਨ ਕਰਕੇ ਸਕੀਮ ਦਾ ਲਾਭ ਲੈਣ ਲਈ ਬੁਲਾਇਆ ਜਾਵੇਗਾ|

ਸ੍ਰੀਮਤੀ ਗਰਚਾ ਨੇ ਕਿਹਾ ਕਿ ਉਕਤ ਮੁਹਿੰਮ ਨੂੰ ਸ਼ੁਰੂ ਕਰਨ ਦਾ ਮਤਲਬ ਹੈ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ| ਇਸ ਉਪਰੰਤ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਆਉਣ ‘ਤੇ ਕਰਜ਼ਈ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਫਸਲ ਦੀ ਪੂਰੀ ਰਕਮ ਦਿੱਤੀ ਜਾਵੇਗੀ|

ਇਸ ਲਈ ਕਿਸਾਨ ਭਰਾਵਾਂ ਨੂੰ ਚਾਹੀਦਾ ਹੈ ਕਿ ਉਹ ਕਾਂਗਰਸ ਪਾਰਟੀ ਨਾਲ ਜੁੜਨ ਅਤੇ ਚੋਣਾਂ ਵਿੱਚ ਵੱਧ ਤੋਂ ਵੋਟਾਂ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਕਿਸਾਨੀ ਦਾ ਅਕਾਲੀ-ਭਾਜਪਾ ਦੀਆਂ ਵਧੀਕੀਆਂ ਤੋਂ ਖਹਿੜਾ ਛੁਡਾ ਕੇ ਕੈਪਟਨ ਅਮਰਿੰਦਰ ਸਿੰਘ ਦੇ ਹੱਥੀਂ ਕਿਸਾਨੀ ਦੀ ਭਲਾਈ ਹੋ ਸਕੇ|

ਇਸ ਮੌਕੇ ਗੁਰਪ੍ਰੀਤ ਸਿੰਘ, ਜਸਵੀਰ ਸਿੰਘ ਜੱਗੂ, ਗੁਰਵਿੰਦਰ ਸਿੰਘ ਗਿੰਦਾ, ਕੀਰਤ ਸਿੰਘ, ਗਿਆਨ ਸਿੰਘ ਬਾਜਵਾ, ਸੋਨੀ ਮੀਤ ਪ੍ਰਧਾਨ, ਹਰਦੀਪ ਸਿੰਘ, ਹਰਨਾਮ ਦਾਸ ਅਤੇ ਪਿੰਡ ਦੇ ਹੋਰ ਬਹੁਤ ਸਾਰੇ ਮੋਹਤਬਰ ਹਾਜਰ ਸਨ|

Leave a Reply

Your email address will not be published. Required fields are marked *