ਸਰਬੱਤ ਖਾਲਸਾ ਦੇ ਜੱਥੇਦਾਰਾਂ ਵਲੋਂ ਤਲੱਬ ਕਰਨ ਤੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ

sukhbir-singh-badal

ਅੰਮ੍ਰਿਤਸਰ, 20 ਜੁਲਾਈ (ਸ.ਬ.) ਸਰਬੱਤ ਖਾਲਸਾ ਵਿਚ ਥਾਪੇ ਗਏ ਜੱਥੇਦਾਰਾਂ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਿਚਾਰ-ਵਟਾਂਦਰਾ ਕੀਤਾ| ਜੱਥੇਦਾਰਾਂ ਨੇ ਪੰਜਾਬ ਵਿਚ ਹੋਈ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਸੰਬੰਧੀ ਅੱਜ ਦੇ ਦਿਨ ਮਤਲਬ ਕਿ 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਸੁਖਬੀਰ ਬਾਦਲ ਨਹੀਂ ਆਏ| ਇਸ ਤੋਂ ਬਾਅਦ ਜੱਥੇਦਾਰਾਂ ਵਲੋਂ ਉਨ੍ਹਾਂ ਨੂੰ 20 ਅਗਸਤ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ|
ਇਸ ਮੌਕੇ ਜੱਥੇਦਾਰਾਂ ਨੇ ਜੂਨ, 1984 ਵਿਚ ਸ਼੍ਰੀ ਦਰਬਾਰ ਸਾਹਿਬ ਤੇ ਹੋਏ ਹਮਲੇ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਸਿੰਘ ਬਰਾੜ ਅਤੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਪੁਲਸ ਮੁਖੀ ਕੇ. ਪੀ. ਐਸ. ਗਿੱਲ ਨੂੰ ਸਿੱਖ ਪੰਥ ਵਿਚੋਂ ਛੇਕਣ ਦਾ ਹੁਕਮ ਜਾਰੀ ਕੀਤਾ|

Leave a Reply

Your email address will not be published. Required fields are marked *