ਸ੍ਰੀ ਗੁਰੂ ਸਿੰਘ ਸਭਾ ਸੈਕਟਰ 80 ਦੇ ਹਰਿੰਦਰ ਪਾਲ ਸਿੰਘ ਅਨੰਦ ਪ੍ਰਧਾਨ ਅਤੇ ਨਰਿੰਦਰ ਸਿੰਘ ਜਨਰਲ ਸਕੱਤਰ ਚੁਣੇ ਗਏ

ਐਸ ਏ ਐਸ ਨਗਰ, 26 ਅਕਤੂਬਰ :  ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸੈਕਟਰ 80 ਦੀ ਜਨਰਲ ਬਾਡੀ ਦੀ ਮੀਟਿੰਗ ਹਰਿੰਦਰ ਪਾਲ ਸਿੰਘ ਅਨੰਦ ਦੀ ਪ੍ਰਧਾਨਗੀ ਹੇਠ ਹੋਈ|  ਜਿਸ ਵਿੱਚ ਕਈ ਮਸਲਿਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ|  ਇਸ ਵਿੱਚ ਗੁਰਦੁਆਰਾ ਸਾਹਿਬ ਦੀ ਜਗ੍ਹਾਂ ਦੀ ਅਲਾਟਮੈਂਟ ਦੇ ਸਬੰਧ ਵਿੱਚ ਹੋਈ ਗਮਾਡਾ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਸਬੰਧੀ ਦੱਸਿਆ ਗਿਆ|  ਮੀਟਿੰਗ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮਨਾਉਣ ਅਤੇ ਪ੍ਰਭਾਤ ਫੇਰੀਆਂ ਕੱਢਣ ਸਬੰਧੀ ਵਿਚਾਰ ਕੀਤਾ ਗਿਆ|  ਇਸ ਮੀਟਿੰਗ ਵਿੱਚ ਨਵੀਂ ਕਮੇਟੀ ਦਾ ਗਠਨ ਵੀ ਕੀਤਾ ਗਿਆ  ਜਿਸ ਵਿੱਚ ਹਰਿੰਦਰ ਪਾਲ ਸਿੰਘ ਅਨੰਦ ਨੂੰ ਮੁੜ ਪ੍ਰਧਾਨ, ਜਨਰਲ ਸਕੱਤਰ ਨਰਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ, ਮੀਤ ਪ੍ਰਧਾਨਾਂ ਵਿੱਚ ਜਸਵੰਤ ਰਾਏ, ਹਰਦੀਪ ਸਿੰਘ, ਪ੍ਰਿਤਪਾਲ ਸਿੰਘ ਅਤੇ ਖਜਾਨਚੀ ਜਸਵਿੰਦਰ ਸਿੰਘ ਬੇਦੀ ਸਰਬ ਸੰਮਤੀ ਨਾਲ ਚੁਣੇ ਗਏ| ਇਸ ਤੋਂ ਇਲਾਵਾ ਕਾਰਜਕਾਰਨੀ ਦੇ 11 ਮੈਂਬਰ ਵੀ ਚੁਣੇ ਗਏ| ਇਹ ਜਾਣਕਾਰੀ ਗੁਰੂ ਸਿੰਘ ਸਭਾ ਦੇ ਪ੍ਰੈਸ ਸਕੱਤਰ ਸਰਦੂਲ ਸਿੰੰਘ ਪੂੰਨੀਆਂ ਨੇ ਦਿੱਤੀ|  ਇਸ ਮੌਕੇ  ਸੈਕਟਰ 76-80 ਦੇ ਪ੍ਰਧਾਨ ਸੁੱਚਾ ਸਿੰਘ ਕਲੌੜ, ਸੰਤ ਸਿੰਘ ਖਿਜਰਾ, ਭਗਵੰਤ ਸਿੰਘ, ਨਾਹਰਦੇਵ ਸਿੰਘ, ਹਰਪ੍ਰੀਤ ਕੌਰ, ਨੱਥਾ ਸਿੰਘ, ਗੁਰਮੀਤ ਸਿੰਘ, ਗੁਰਦਾਸ ਸਿੰਘ, ਗੁਰਦੀਪ ਸਿੰਘ ਬੈਦਵਾਨ,   ਸਾਬਕਾ ਚੀਫ ਇੰਜੀਨੀਅਰ ਬਰਾੜ, ਮੇਵਾ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ, ਮੇਜਰ ਸਿੰਘ , ਹਰਦੇਵ ਸਿੰਘ, ਭਾਗ ਸਿੰਘ ਆਦਿ ਹਾਜਰ ਸਨ|

Leave a Reply

Your email address will not be published. Required fields are marked *