1 ਅਕਤੂਬਰ ਦੇ ਮਾਰਚ ਲਈ ਪਿੰਡਾਂ ਵਿੱਚ ਭਾਰੀ ਉਤਸ਼ਾਹ : ਕਾਹਲੋਂ

ਐਸ.ਏ.ਐਸ.ਨਗਰ, 30 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਕੱਢੇ ਜਾ ਰਹੇ 1 ਅਕਤੂਬਰ ਦੇ ਮਾਰਚ ਲਈ ਭਾਰੀ ਉਤਸ਼ਾਹ ਹੈ ਅਤੇ ਮੁਹਾਲੀ ਹਲਕੇ ਤੋਂ ਵੱਡੀ ਗਿਣਤੀ ਵਰਕਰ ਇਸ ਮਾਰਚ ਵਿੱਚ ਸ਼ਾਮਿਲ ਹੋਣਗੇ| ਇਹ ਗੱਲ  ਅਕਾਲੀ ਦਲ ਜਿਲ੍ਹਾ ਮੁਹਾਲੀ ਦੇ ਸਕੱਤਰ ਜਨਰਲ ਅਤੇ ਨਗਰ ਨਿਗਮ ਦੇ ਸਾਬਕਾ ਕੌਂਸਲਰ ਸ੍ਰ. ਪਰਮਜੀਤ ਸਿੰਘ ਕਾਹਲੋਂ  ਨੇ ਪਿੰਡਾਂ ਵਿੱਚ 1 ਅਕਤੂਬਰ ਦੇ ਮਾਰਚ ਦੀਆਂ ਤਿਆਰੀਆਂ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਆਖੀ| 
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਤਖਤਾਂ ਤੋਂ ਚਲੱਣ ਵਾਲੇ ਇਸ ਮਾਰਚ ਵਿੱਚ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਬਿਲਾਂ ਦਾ ਜੋਰਦਾਰ ਵਿਰੋਧ ਕੀਤਾ ਜਾਵੇਗਾ| ਉਹਨਾਂ ਦੱਸਿਆ ਕਿ  ਇਸ ਦੌਰਾਨ ਉਨ੍ਹਾਂ ਵਲੋਂ ਬੀਬੀ ਹਰਸਿਮਰਤ ਕੌਰ ਬਾਦਲ ਦਾ ਜੀਰਕਪੁਰ ਏਅਰਪੋਰਟ ਰੋਡ ਤੇ ਜਾ ਕੇ ਭਰਮਾ ਸੁਆਗਤ ਕੀਤਾ ਜਾਵੇਗਾ|  ਇਸ ਮੌਕੇ ਉਨ੍ਹਾਂ ਦੇ ਨਾਲ ਗੁਰਮੀਤ ਸਿੰਘ ਬਾਕਰਪੁਰ, ਹਰਮਨਦੀਪ ਸਿੰਘ ਸੰਧੂ, ਸੁਖਵਿੰਦਰ ਸਿੰਘ ਚਾਚੂ ਮਾਜਰਾ, ਅਮਰਿੰਦਰ  ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਗੁਰਜਿੰਦਰ ਸਿੰਘ, ਬਾਈ ਦਰਸੀ  ਪੱਤੜਾ, ਅਰਵਿੰਦਰ ਸਿੰਘ ਬਿੰਨੀ, ਦਵਿੰਦਰ ਸਿੰਘ, ਹਰਜਿੰਦਰ ਸਿੰਘ ਬਾਕਰਪੁਰ ਅਤੇ ਰਵਿੰਦਰ ਸਿੰਘ ਸ਼ਾਮਪੁਰ ਹਾਜਿਰ ਸਨ| 

Leave a Reply

Your email address will not be published. Required fields are marked *